ਕਪੂਰਥਲਾ, 16 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਰੇਂਜ਼ ‘ਚ ਨਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਅਤੇ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ
ਕੀਤੇ ਗਏ ਮਿਸ਼ਨ `ਰੈਡ ਰੋਜ਼` ਤਹਿਤ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਆਬਕਾਰੀ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਅੱਜ ਸਹਾਇਕ ਅਬਕਾਰੀ ਕਮਿਸ਼ਨਰ ਹਰਦੀਪ ਭਾਂਵਰਾ ਵਲੋਂ ਆਜਾਦੀ ਦਿਹਾੜੇ ਮੌਕੇ ਸਨਮਾਨਿਤ ਕੀਤਾ ਗਿਆ।
ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਆਬਕਾਰੀ ਵਿਭਾਗ ਦੇ ਦਫਤਰ ਵਿਖੇ ਹੋਏ ਸਮਾਗਮ ਦੌਰਾਨ ਸਹਾਇਕ ਕਮਿਸ਼ਨਰ ਵਲੋਂ ਜੂਨ ਮਹੀਨੇ ਦੌਰਾਨ ਨਜ਼ਾਇਜ਼ ਸ਼ਰਾਬ ਦੇ ਤਸਕਰਾਂ ਨੂੰ ਕਾਬੂ ਕਰਨ ਵਿੱਚ ਮਿਸਾਲੀ ਡਿਊਟੀ ਨਿਭਾਉਣ ਵਾਲੇ ਸਿਟੀ ਦਰੋਗਾ ਆਬਕਾਰੀ ਵਿਭਾਗ ਰਣ ਬਹਾਦਰ ਸਿੰਘ, ਰਜਿੰਦਰ ਕੁਮਾਰ ਏ.ਐਸ.ਆਈ, ਗੁਰਮੀਤ ਸਿੰਘ ਐਸ.ਆਈ, ਜਸਵਿੰਦਰ ਸਿੰਘ ਹੈਡ ਕਾਂਸਟੇਬਲ, ਪ੍ਰਗਟ ਸਿੰਘ ਐਸ.ਆਈ, ਬੂਟਾ ਸਿੰਘ ਏ.ਐਸ.ਆਈ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਮਿਹਨਤੀ ਕਰਮਚਾਰੀਆਂ ਦੀ ਬਦੌਲਤ ਹੀ ਕਪੂਰਥਲਾ ਰੇਂਜ ਨਿਰਧਾਰਿਤ ਟੀਚੇ ਤੋਂ ਵੱਧ ਮਾਲੀਆ ਇਕੱਤਰ ਕਰਨ ਵਿਚ ਕਾਮਯਾਬ ਰਹੀ ਹੈ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media