ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ
ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ‘ਮਿਸ਼ਨ ਫਤਿਹ ਯੋਧਾ ’ਮੁਕਾਬਲਾ ਸ਼ੁਰੂ ਕੀਤਾ ਗਿਆ ਹੈ।ਜਿਸ ਵਿੱਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।ਇਸ ਲਈ ਸਿਹਤ ਵਿਭਾਗ ਦੇ ਹਰੇਕ ਕਰਮਚਾਰੀ ਦੇ ਮੋਬਾਇਲ ਅਤੇ ਹਸਪਤਾਲ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ।
ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਵਿੱਚ ਵਿਸ਼ੇਸ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ‘ਮਿਸ਼ਨ ਫ਼ਤਿਹ ਵਾਰੀਅਰਜ਼ ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ ‘ਤੇ 17 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ।‘ਮਿਸ਼ਨ ਫ਼ਤਿਹ ਯੋਧਾ’ ਮੁਕਾਬਲੇ ਵਿੱਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਇਲ ਫੋਨ ਉਪਰ ਕੋਵਾ ਐਪ ਡਾਊਨਲੋਡ ਕੀਤੀ ਜਾਵੇ ਅਤੇ ਫਿਰ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜਨ ਅਤੇ ਕੋਵਾ ਐਪ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕੋਵਿਡ ਇਹਤਿਆਤ ਵਰਤਦਿਆਂ ਤੁਹਾਡੇ ਵਲੋਂ ਰੋਜ਼ਾਨਾਂ ਕੋਵਾ ਐਪ ਉਪਰ ਅਪਲੋਡ ਕੀਤੀਆਂ ਤੁਹਾਡੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ।‘ਕੋਵਾ ਐਪ ’ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ ਲਈ ਰੋਜ਼ਾਨਾਂ ਪੁਆਇੰਟ ਲੈਣ ਲਈ ਯੋਗ ਹੋਣਗੇ।
ਉਨ੍ਹਾਂ ਕਿਹਾ ਕਿ ਨਿੱਕੀ ਜਿੰਨੀ ਲਾਪ੍ਰਵਾਹੀ ਸੰਕਟ ਖੜਾ ਕਰ ਸਕਦੀ ਹੈ, ਸੋ ਲੋੜ ਹੈ ਕਿ ਆਪਾਂ ਸਾਰੇ ਸਿਆਣਪ ਨਾਲ ਕੰਮ ਕਰੀਏ ਅਤੇ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਦੇ ਹੋਏ ਹੀ ਆਪਣੇ ਕੰਮ-ਧੰਦੇ ਕਰਦੇ ਰਹੀਏ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media