Tuesday, March 31, 2026

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਾਣਿਆ ਸਿਹਤ ਕਾਮੇ ਮਸਤਾਨ ਸਿੰਘ ਦਾ ਹਾਲ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ਜ਼ਿਲ੍ਹੇ ’ਚ ਪੀ.ਐਚ.ਸੀ. ਮਲੋਦ ਦੇ ਜਿਸ ਸਿਹਤ ਕਾਮੇ ਮਸਤਾਨ ਸਿੰਘ ਦੀ ਸਥਾਨਕ ਡੇਰੇ ਵਿੱਚ ਕੁੱਝ ਲੋਕਾਂ ਕੀਤੀ ਗਈ ਕੁੱਟਮਾਰ ਕੀਤੀ ਗਈ ਸੀ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਡੇਹਲੋਂ ਹਸਪਤਾਲ ਵਿਖੇ ਜੇਰੇ ਇਲਾਜ ਪੀੜਤ ਸਿਹਤ ਕਾਮੇ ਮਸਤਾਨ ਸਿੰਘ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ  ਲੌਂਗੋਵਾਲ ਵੱਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।
              ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜੇ ਗਏ ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਹਰਪਾਲ ਸਿੰਘ ਜੱਲ੍ਹਾ ਤੇ ਭਾਈ ਚਰਨ ਸਿੰਘ ਆਲਮਗੀਰ ਸ਼ਾਮਲ ਸਨ।ਭਾਈ ਗਰੇਵਾਲ ਨੇ ਦੱਸਿਆ ਕਿ ਹੈਲਥ ਵਰਕਰ ਮਸਤਾਨ ਸਿੰਘ ਭਾਰੀ ਸਦਮੇ ਵਿਚ ਹਨ ਅਤੇ ਉਸ ਨੂੰ ਇਨਸਾਫ ਮਿਲਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਪੀੜਤ ਸਿੱਖ ਨੂੰ ਜਿਸ ਤਰ੍ਹਾਂ ਦੀ ਵੀ ਮਦਦ ਦੀ ਲੋੜ ਹੋਵੇਗੀ ਸ਼੍ਰੋਮਣੀ ਕਮੇਟੀ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਅਤੇ ਪੀੜਤ ਨੂੰ ਇਨਸਾਫ਼ ਲਈ ਕੋਈ ਕਸਰ ਨਹੀਂ ਛੱਡੇਗੀ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …