ਪਠਾਨਕੋਟ, 17 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪਠਾਨਕੋਟ
‘ਚ ਪਹਿਲੇ ਪੜਾਅ ਵਿੱਚ ਹਰੇਕ ਬਲਾਕ ਦੇ ਦੋ-ਦੋ ਪਿੰਡਾਂ ਦੀ ਚੋਣ ਬੂਟੇ ਲਗਾਉਣ ਲਈ ਕੀਤੀ ਗਈ ਹੈ, ਜਿਸ ਅਧੀਨ ਪਿੰਡਾਂ ਵਿੱਚ 400 ਬੂਟੇ ਲਗਾਏ ਜਾਣਗੇ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਹਰੇਕ ਬਲਾਕ ਵਿੱਚ 4800 ਬੂਟੇ ਲਗਾਏ ਜਾਣੇ ਹਨ।
ਉਨਾਂ ਦੱਸਿਆ ਕਿ ਮਗਨਰੇਗਾ ਤਹਿਤ ਬੂਟੇ ਲਗਾਉਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ।ਇਸ ਨਾਲ ਵਾਤਾਵਰਨ ਵੀ ਸ਼ੁਧ ਹੋਵੇਗਾ ਅਤੇ ਨਰੇਗਾ ਜਾਬ ਕਾਰਡ ਹੋਲਡਰਾਂ ਨੂੰ ਰੋਜ਼ਗਾਰ ਵੀ ਪ੍ਰਾਪਤ ਹੋਵੇਗਾ।ਉਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਅਧੀਨ ਜਿਲ੍ਹਾ ਪਠਾਨਕੋਟ ਦੇ 12 ਪਿੰਡਾਂ ਨੂੰ ਹਰਿਆ-ਭਰਿਆ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਗਨਰੇਗਾ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ ਜਿੰਨਾਂ ਵਿੱਚ ਛੱਪੜਾਂ ਦੀ ਸਫਾਈ, ਖੇਡ ਮੈਦਾਨ ਨਿਰਮਾਣ, ਸੜਕਾਂ ਦਾ ਨਿਰਮਾਣ, ਬਰਮਾਂ ‘ਤੇ ਮਿੱਟੀ ਅਤੇ ਸੁੰਦਰ ਪਾਰਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media