ਲੌਂਗੋਵਾਲ, 17 ਅਗਸਤ (ਜਗਸੀਰ ਲੌਂਗੋਵਾਲ) – ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੇ ਜਨਮ ਦਿਵਸ ‘ਤੇ ਹਲਕਾ ਵਿਧਾਇਕ ਅਮਨ
ਅਰੋੜਾ ਦੀ ਅਗਵਾਈ ਵਿੱਚ ਸੰਗਰੂਰ ਦੇ ਪਿੰਡ ਘਾਬਦਾਂ ਸਥਿਤ ਪਿੰਗਲਵਾੜਾ ਆਸ਼ਰਮ ‘ਚ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਜੂਸ ਭੇਂਟ ਕਰਕੇ ਲੋਕਾਂ ਦੀ ਸੇਵਾ ਕੀਤੀ ਗਈ।
ਜਿਕਰਯੋਗ ਹੈ ਕਿ ਅਮਨ ਅਰੋੜਾ ਵਲੋਂ ਚਲਾਏ ਜਾ ਰਹੇ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਉਂਡੇਸ਼ਨ ਸੇਵਾ ਕੇਂਦਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਿਛਲੇ ਦਿਨਾਂ ਦੌਰਾਨ ਲਗਾਤਾਰ ਜੂਸ ਦੀ ਸੇਵਾ ਕੀਤੀ ਜਾ ਰਹੀ ਹੈ।
ਵਿਧਾਇਕ ਅਮਨ ਅਰੋੜਾ ਨੇ ਜਿਥੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਤੇ ਚੰਗੀ ਸਿਹਤ ਤੇ ਲੰਬੀ ਉਮਰ ਦੇ ਨਾਲ ਹੀ ਕੋਵਿਡ ਪ੍ਰਭਾਵਿਤ ਲੋਕਾਂ ਦੇ ਸਿਹਤਮੰਦ ਹੋਣ ਦੀ ਕਾਮਨਾ ਕੀਤੀ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਪਿਤਾ ਸਵ: ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਸਥਾਪਿਤ ਕੀਤੇ ਗਏ ਸੇਵਾ ਕੇਂਦਰ ਵਿੱਚ ਚੱਲ ਰਹੀ ਜੂਸ ਦੀ ਸੇਵਾ ਲਗਾਤਾਰ ਜਾਰੀ ਹੈ ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media