ਜੰਡਿਆਲਾ ਗੁਰੁ, 18 ਅਕਤੂਬਰ (ਹਰਿੰਦਰਪਾਲ ਸਿੰਘ) -ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿੱਦਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਏ ਦਿਨ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜ਼ਿਲੇ ਪੱਧਰ ਦਾ ਐਥਲੈਟਿਕਸ ਮੁਕਾਬਲਾ ਜੋ ਕਿ ਖਾਲਸਾ ਸਕੂਲ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਅਕੈਡਮੀ ਦੇ ਵਿਦਿਆਰਥੀਆਂ ਨੇ 4 ਸੋਨੇ, 6 ਚਾਂਦੀ ਅਤੇ 5 ਕਾਂਸੀ ਦੇ ਤਗਮੇ ਹਾਸਲ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਦਾ ਓਵਰਆਲ ਦੂਜਾ ਸਥਾਨ ਪ੍ਰਾਪਤ ਕੀਤਾ।ਅਕੈਡਮੀ ਦੇ ਕੁਲ 8 ਵਿਦਿਆਰਥੀਆਂ ਨੇ 17 ਸਾਲ ਤੋਂ ਘੱਟ ਉਮਰ ਵਰਗ ਵਿੱਚ ਤੇ 7 ਵਿਦਿਆਰਥੀਆਂ ਨੇ 14 ਸਾਲ ਤੋਂ ਘੱਟ ਉਮਰ ਵਰਗ ਵਿੱਚ ਭਾਗ ਲਿਆ। ਅਕੈਡਮੀ ਦੇ ਹੋਣਹਾਰ ਵਿਦਿਆਰਥੀ ਏਕਮਜੋਤ ਸਿੰਘ ਨੇ 2 ਸੋਨੇ ਤੇ ਇੱਕ ਚਾਂਦੀ ਦੇ ਤਗਮੇ ਜਿੱਤ ਕੇ ਜ਼ਿਲ੍ਹੇ ਦਾ ‘ਬੈਸਟ ਐਥਲੀਟ’ ਹੋਣ ਦਾ ਮਾਣ ਹਾਸਲ ਕੀਤਾ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜ਼ਿਲੇ ਪੱਧਰ ਦਾ ਕਰਾਟੇ ਦਾ ਮੁਕਾਬਲਾ ਜੋ ਕਿ ਕੋਟ ਬਾਬਾ ਦੀਪ ਸਿੰਘ ਸਕੂਲ, ਤਰਨ- ਤਾਰਨ ਰੋਡ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਅਕੈਡਮੀ ਦੇ ਵਿਦਿਆਰਥੀਆਂ ਨੇ 2 ਸੋਨੇ, 2 ਚਾਂਦੀ ਅਤੇ 3 ਕਾਂਸੀ ਦੇ ਤਗਮੇ ਹਾਸਲ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਦਾ ਓਵਰਆਲ ਪਹਿਲਾ ਸਥਾਨ ਪ੍ਰਾਪਤ ਕੀਤਾ।ਅਕੈਡਮੀ ਦੇ ਕੁਲ 4 ਵਿਦਿਆਰਥੀਆਂ ਨੇ 17 ਸਾਲ ਤੋਂ ਘੱਟ ਉਮਰ ਵਰਗ ਵਿੱਚ ਤੇ 7 ਵਿਦਿਆਰਥੀਆਂ ਨੇ 14 ਸਾਲ ਤੋਂ ਘੱਟ ਉਮਰ ਵਰਗ ਵਿੱਚ ਭਾਗ ਲਿਆ। ਅਕੈਡਮੀ ਦੇ ਹੋਣਹਾਰ ਵਿਦਿਆਰਥੀ ਸਾਹਿਲ ਸ਼ਰਮਾ ਅਤੇ ਅਰਮਾਨਦੀਪ ਸਿੰਘ ਨੇ 2 ਸੋਨੇ ਦੇ ਤਗਮੇ ਜਿੱਤੇ ।ਅਜਿਹੀਆਂ ਬੇਮਿਸਾਲ ਜਿੱਤਾਂ ਦਾ ਸਿਹਰਾ ਅਕੈਡਮੀ ਦੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਸੂਝਵਾਨ ਕੋਚਾਂ ਦੀ ਯੋਗ ਅਗਵਾਈ ਅਤੇ ਅਕੈਡਮੀ ਦੇ ਚੇਅਰਮੈਨ ਸ. ਜਗਬੀਰ ਸਿੰਘ ਜੀ ਅਤੇ ਪੂਰੀ ਆਈ.ਐਫ.ਏ ਮੈਨਜਮੈੰਟ ਟੀਮ ਦੀ ਅਗਾਂਹ ਵਧੂ ਸੋਚ ਨੂੰ ਜਾਂਦਾ ਹੈ। ਚੇਅਰਮੈਨ ਸਾਹਿਬ ਜੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਕੈਡਮੀ ਦੀ ਇਸ ਜਿੱਤ ਦਾ ਸਿਹਰਾ ਅਕੈਡਮੀ ਦੇ ਕੋਚ ਦੇ ਸਿਰ ਬੱਝਦਾ ਹੈ, ਜਿਨ੍ਹਾਂ ਦੀ ਮਿਹਨਤ ਸਦਕਾ ਹੀ ਖਿਡਾਰੀ ਉੱਚੇ ਸਿਖਰ ਪ੍ਰਾਪਤ ਕਰ ਪਾਉਂਦੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …