ਲੌਂਗੋਵਾਲ, 18 ਅਗਸਤ (ਜਗਸੀਰ ਲੌਂਗੋਵਾਲ) – ਅਜਾਦੀ ਦੀ 74ਵੀਂ ਵਰ੍ਹੇਗੰਢ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਪਿੰਡਾਂ ਵਿੱਚ ਸਿਕੰਦਰ ਬਖਸ਼
ਮੰਡ ਚੌਂਤਾ, ਹਰੀ ਰਾਮ ਭੱਟੀ, ਰੂਪ ਲਾਲ ਮਿਆਣੀ ਦੀ ਅਗਵਾਈ ਹੇਠ ਮਾਛੀਵਾੜਾ ਵਿਖੇ ਸੰਕਲਪ ਦਿਹਾੜੇ ਵਜੋਂ ਮਨਾਈ ਗਈ।ਮਜ਼ਦੂਰਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਕਿਰਤੀਆਂ ਨੂੰ ਸੰਕਲਪ ਕਰਵਾਉਂਦੇ ਹੋਏ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਜਮਹੂਰੀ ਧਰਮ ਨਿਰਪੱਖ ਅਤੇ ਸੰਘਵਾਦੀ ਢਾਂਚੇ ਦੀ ਰਾਖੀ ਲਈ ਜੰਗ ਜਾਰੀ ਰੱਖੀ ਜਾਵੇਗੀ।ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕਰਵਾਉਣ ਅਤੇ ਸਾਲ 200 ਦਿਨ ਕੰਮ ਲੈਣ ਲਈ ਜੋਰਦਾਰ ਸੰਘਰਸ਼ ਵਿੱਢਿਆ ਜਾਵੇਗਾ।ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਜੋ ਵੀ ਕੁਰਬਾਨੀ ਦੇਣੀ ਪਵੇਗੀ ਉਸ ਲਈ ਉਹ ਹਮੇਸ਼ਾਂ ਤੱਤਪਰ ਰਹਿਣਗੇ ।
ਇਸ ਮੌਕੇ ਸਾਬਕਾ ਸਰਪੰਚ ਸਾਥੀ ਚਰਨ ਸਿੰਘ ਭੂਖੜੀ ਕਲਾਂ, ਗੁਰਮੇਲ ਸਿੰਘ ਚੋਹਾਨ, ਕੁਲਦੀਪ ਸਿੰਘ ਚੌਂਤਾ, ਰਾਮ ਜੀ ਦਾਸ ਪੰਜਗਰਾਈਆਂ, ਗੁਰਮੀਤ ਸਿੰਘ ਹੈਪੀ, ਬੀਬੀ ਰੋਸ਼ਨੀ ਟਾਂਡਾ ਕਸ਼ਲ ਸਿੰਘ, ਬਲਜਿੰਦਰ ਚੌਹਾਨ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media