ਲੌਂਗੋਵਾਲ, 18 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਅਤੇ ਸਾਬਕਾ ਜਿਲ੍ਹਾ ਪ੍ਰੀਸ਼ਦ
ਚੇਅਰਮੈਨ ਸਤਿਗੁਰ ਸਿੰਘ ਨਮੋਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਲੰਮਾ ਰਾਜਨੀਤਿਕ ਤਜ਼ਰਬਾ ਹੈ।ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਸਦਕਾ ਆਉਣ ਵਾਲੇ ਸਮੇਂ ‘ਚ ਪੰਜਾਬ, ਪੰਜਾਬੀ ਅਤੇ ਹੱਕਾਂ ਲਈ ਲੜਨ ਖਾਤਰ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਇੱਕ ਨਿਰਪੱਖ ਪਲੇਟਫਾਰਮ ਬਣੇਗਾ।ਨਮੋਲ ਨੇ ਕਿਹਾ ਕਿ ਇਸ ਦਲ ਦਾ ਪੱਲਾ ਫੜਨ ਵਾਲੇ ਸਾਰੇ ਲੀਡਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਚਿੰਤਤ ਹਨ।ਜਿਸ ਨਾਲ ਇਸ ਦਲ ਦਾ ਘੇਰਾ ਦਿਨ-ਬ-ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ।ਕਈ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂ ਪ੍ਰਧਾਨ ਢੀਂਡਸਾ ਦੇ ਸੰਪਰਕ ਵਿੱਚ ਹਨ।
ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀਆਂ ਗਲਤ ਨੀਤੀਆਂ ਅਤੇ ਡਿਕਟੇਟਰਸ਼ਿਪ ਤੋਂ ਦੁੱਖੀ ਆਗੂ ਬਹੁਤ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਘੁਟਣ ਮਹਿਸੂਸ ਕਰ ਰਹੇ ਸਨ।ਪਰ ਜਿਸ ਦਿਨ ਤੋਂ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦਾ ਗਠਨ ਹੋਇਆ ਹੈ, ਉਨਾਂ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਰਹਿਨੁਮਾਈ ਪ੍ਰਵਾਨ ਕਰਦਿਆਂ ਇਸ ਦਲ ਵਿਚ ਸ਼ਮੂਲੀਅਤ ਕੀਤੀ ਹੈ।
Punjab Post Daily Online Newspaper & Print Media