Wednesday, February 25, 2026

ਸ਼ਹਿਰੀ ਖੇਤਰਾਂ ‘ਚ ਰਾਤ ਵੇਲੇ ਕਰਫਿਊ ਦੇ ਹੁਕਮ

ਰੈਸਟੋਰੈਂਟ, ਹੋਟਲ ਤੇ ਸ਼ਰਾਬ ਦੇ ਠੇਕੇ 8:30 ਵਜੇ ਤੱਕ ਤੇ ਦੁਕਾਨਾਂ, ਸ਼ਾਪਿੰਗ ਮਾਲ 8 ਵਜੇ ਤੱਕ ਖੁੱਲੇ ਰਹਿਣਗੇ

ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲਾ ਮੈਜਿਸਟਰੇਟ ਕਪੁਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਕੋਰੋਨਾ ਦੇ ਤੇਜੀ

File Photo

ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਕਪੂਰਥਲਾ ਜ਼ਿਲੇ ਦੀਆਂ ਨਗਰ ਨਿਗਮਾਂ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀ ਹਦੂਦ ‘ਚ 18 ਅਗਸਤ 2020 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੀਆ।
              ਨਵੇਂ ਹੁਕਮਾਂ ਅਨੁਸਾਰ ਰਾਤ 9 ਤੋਂ ਸਵੇਰੇ 5 ਵਜੇ ਤੱਕ ਨਗਰ ਨਿਗਮਾਂ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀ ਹਦੂਦ ਅੰਦਰ ਗੈਰ ਜ਼ਰੂਰੀ ਗਤੀਵਿਧੀਆਂ ਲਈ ਆਵਾਜਾਈ ‘ਤੇ ਮੁਕੰਮਲ ਰੋਕ ਹੋਵੇਗੀ।ਉਨਾਂ ਨਾਲ ਹੀ ਸਪੱਸ਼ਟ ਕੀਤਾ ਕਿ ਜ਼ਰੂਰੀ ਗਤੀਵਿਧੀਆਂ ਜਿਵੇ ਕੰਮ ਦੀ ਸ਼ਿਫਟ ਲਈ ਜਾਣਾ, ਕੌਮੀ ਅਤੇ ਰਾਜ ਮਾਰਗਾਂ ਉੱਪਰ ਵਿਅਕਤੀਆਂ ਤੇ ਵਸਤਾਂ ਦੀ ਆਵਾਜਾਈ, ਕਾਰਗੋ ਦੀ ਅਨਲੋਡਿੰਗ, ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜਾਂ ਵਿਚੋਂ ਉਤਰਣ ਉਪਰੰਤ ਆਪਣੀ ਮੰਜ਼ਿਲ ਵੱਲ ਜਾਣ ਵਾਲਿਆਂ ਲਈ ਆਵਾਜਾਈ ਦੀ ਛੋਟ ਹੋਵੇਗੀ।ਇਸੇ ਤਰਾਂ ਦੋ ਤੋਂ ਤਿੰਨ ਸ਼ਿਫਟਾਂ ਵਿੱਚ ਕੰਮ ਕਰਨ ਵਾਲੇ ਉਦਯੋਗ ਖੁੱਲੇ ਰਹਿਣਗੇ।
ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਸਥਿਤ ਰੈਸਟੋਰੈਂਟ, ਹੋਟਲ ਅਤੇ ਹੋਰ ਪ੍ਰਾਹੁਣਚਾਰੀ ਯੂਨਿਟ ਕੇਵਲ ਰਾਤ 8:30 ਵਜੇ ਤੱਕ ਖੁੱਲਣਗੇ।ਜਦਕਿ ਦੁਕਾਨਾਂ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੱਕ ਖੁੱਲੇ ਰਹਿਣਗੇ।
             ਇਸ ਤੋਂ ਇਲਾਵਾ ਸ਼ਾਪਿੰਗ ਮਾਲਾ ਦੇ ਵਿਚ ਸਥਿਤ ਰੈਸਟੋਰੈਂਟਾਂ ਅਤੇ ਹੋਟਲ 8:30 ਵਜੇ ਤੱਕ ਖੁੱਲਣਗੇ।
              ਇਸੇ ਤਰ੍ਹਾਂ ਸ਼ਰਾਬ ਦੇ ਠੇਕਿਆਂ ਦੇ ਖੁੱਲੇ ਰਹਿਣ ਦੀ ਸਮਾਂ ਹੱਦ ਵੀ ਰਾਤ 8:30 ਹੈ।
              ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਵੱਡੇ ਸ਼ਹਿਰਾਂ ਲੁਧਿਆਣਾ, ਪਟਿਆਲਾ, ਜਲੰਧਰ ਜਾਣ ਤੋਂ ਗੁਰੇਜ਼ ਕਰਨ।ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲ ਪੂਰੇ ਜ਼ਿਲ੍ਹੇ ਵਿੱਚ ਹਰ ਐਤਵਾਰ ਮੁਕੰਮਲ ਰੂਪ ਵਿੱਚ ਬੰਦ ਰਹਿਣਗੇ।
                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …