Tuesday, February 24, 2026

ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਦਾ ਅਪਮਾਨ ਬਰਦਾਸ਼ਤ ਨਹੀਂ – ਗਿਆਨੀ ਹਰਨਾਮ ਸਿੰਘ ਖ਼ਾਲਸਾ

 ਸ਼ਿਵ ਸੈਨਿਕਾਂ ਨੂੰ ਬਾਜ਼ ਆਉਣ ਲਈ ਕਿਹਾ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੀਤੇ ਦਿਨੀਂ ਖੰਨਾ ਵਿਖੇ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਅਤੇ ਪੋਸਟਰਾਂ ਦਾ ਅਪਮਾਨ ਕਰਨ ਵਾਲੇ ਸ਼ਿਵ ਸੈਨਾ ਕਾਰਕੁੰਨਾਂ ਪ੍ਰਤੀ ਸਖ਼ਤ ਰੁੱਖ ਅਖਤਿਆਰ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਦੀ ਤਾਕ ਵਿੱਚ ਬੈਠੀ ਸ਼ਿਵ ਸੈਨਾ ਨੂੰ ਬਾਜ਼ ਆਉਣ ਦੀ ਸਖ਼ਤ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਸੰਤਾਂ ਦਾ ਅਪਮਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਥੇ ਹੀ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਵੀ ਇਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
                 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮੁੱਦੇ ਦੀ ਸੰਜ਼ੀਦਗੀ ਨੂੰ ਧਿਆਨ ਵਿੱਚ ਰੱਖਣ ਦੀ ਗੱਲ ਕਰਦਿਆਂ ਕਿਹਾ ਕਿ ਸੰਤ ਭਿੰਡਰਾਂਵਾਲੇ ਸਿੱਖ ਕੌਮ ਦੇ ਧਾਰਮਿਕ ਆਗੂ ਸਨ।ਉਨ੍ਹਾਂ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਹਿੱਤਾਂ ਲਈ ਵੱਡੀ ਪਹਿਰੇਦਾਰੀ ਕਰਦਿਆਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕੀਤੀ।ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਵਰਗੇ ਮੁੱਠੀ ਭਰ ਸ਼ਰਾਰਤੀ ਅਨਸਰ ਸਸਤੀ ਸ਼ੁਹਰਤ ਅਤੇ ਅਮਨ ਸ਼ਾਂਤੀ ਭੰਗ ਕਰਨ ਤੋਂ ਇਲਾਵਾ ਸਮਾਜ ਵਿੱਚ ਨਫ਼ਰਤ ਫੈਲਾਉਣ ਹਿਤ ਸੰਤ ਭਿੰਡਰਾਂਵਾਲਿਆਂ ਦੇ ਪੋਸਟਰਾਂ ਅਤੇ ਤਸਵੀਰਾਂ ਨਾਲ ਛੇੜ ਛਾੜ ਅਤੇ ਅਪਮਾਨ ਕਰਨ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਕਰਨ ’ਚ ਲੱਗੇ ਰਹਿੰਦੇ ਹਨ।
ਟਕਸਾਲ ਮੁਖੀ ਨੇ ਕਿਹਾ ਕਿ ਫ਼ਿਰਕਾਪ੍ਰਸਤ ਲੋਕਾਂ ਨੇ ਅਤੀਤ ਤੋਂ ਕੋਈ ਸਬਕ ਨਹੀਂ ਸਿੱਖਿਆ, ਸ਼ਿਵ ਸੈਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਾਜ਼ ਆਵੇ।ਨਹੀਂ ਤਾਂ ਦਮਦਮੀ ਟਕਸਾਲ ਸਿੱਖ ਸੰਗਤਾਂ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਲਈ ਮਜਬੂਰ ਹੋਵੇਗੀ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …