ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ
ਜਿਲ੍ਹਾ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਅੱਜ ਜਾਰੀ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ 19 ਅਗਸਤ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਪ੍ਰਤੀ ਸ਼ਰਧਾ ਤੇ ਸਤਿਕਾਰ ਰੱਖਦੇ ਹੋਏ ਸਮੁੱਚੇ ਜਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਰਹਿ ਕੇ ਹੀ ਇਹ ਦਿਹਾੜਾ ਮਨਾਉਣ, ਤਾਂ ਜੋ ਕੋਵਿਡ-19 ਸਬੰਧੀ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦਾ ਪਾਲਣ ਵੀ ਕੀਤਾ ਜਾ ਸਕੇ।ਉਨਾਂ ਨੇ ਇਸ ਪਵਿੱਤਰ ਦਿਹਾੜੇ ਦੀ ਜਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਲੋਂ ਦਰਸਾਏ ਸਾਂਝੀਵਾਲਤਾ ਦੇ ਮਾਰਗ ‘ਤੇ ਚੱਲਣ ਦਾ ਸੱਦਾ ਵੀ ਦਿੱਤਾ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media