Saturday, August 29, 2026

ਅਕਾਲੀ ਦਲ (ਡ) ਵਲੋਂ ਗੁ. ਸਹੀਦ ਭਾਈ ਮਨੀ ਸਿੰਘ ਜੀ ਵਿਖੇ ਮਨਾਈ ਜਾਵੇਗੀ ਸੰਤ ਲੌਗੋਵਾਲ ਜੀ ਦੀ ਬਰਸੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ

ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਬਰਸੀ ਸ੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਵਲੋਂ ਗੁਰਦੁਆਰਾ ਸਹੀਦ ਭਾਈ ਮਨੀ ਸਿੰਘ ਵਿਖੇ ਸ਼ਰਧਾ ਸਹਿਤ ਮਨਾਈ ਜਾਵੇਗੀ।ਗੁਰਦੁਆਰਾ ਸਾਹਿਬ ਵਿਖੇ 18 ਅਗਸਤ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾ ਦਿੱਤੇ ਗਏ ਹਨ।ਅਖੰਡ ਪਾਠ ਦੀ ਅਰੰਭਤਾ ਮੌਕੇ ਨਗਰ ਕੌਂਸਲ ਲੌਗੋਵਾਲ ਦੇ ਸਾਬਕਾ ਪ੍ਰਧਾਨ, ਚੇਅਰਮੈਨ ਜੀਤ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ, ਸੀਨੀਅਰ ਯੂਥ ਅਕਾਲੀ ਆਗੂ ਅਮਨਵੀਰ ਸਿੰਘ ਚੈਰੀ, ਗੁਰਮੀਤ ਸਿੰਘ ਜੌਹਲ, ਪੀ.ਏ.ਡੀ.ਬੀ ਦੇ ਚੇਅਰਮੈਨ ਚਮਕੌਰ ਸਿੰਘ ਮੋਰਾਂਵਾਲੀ, ਗੁਰਜੰਟ ਸਿੰਘ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਜਗਦੇਵ ਸਿੰਘ ਬਹਿਣੀਵਾਲ, ਸਰਪੰਚ ਬੁੱਧ ਸਿੰਘ ਅਤੇ ਇਲਾਕਾ ਵਾਸੀ ਸੰਗਤਾਂ ਮੌਜ਼ੂਦ ਸਨ।
              ਅਕਾਲੀ ਆਗੂਆਂ ਨੇ ਦੱਸਿਆ ਕਿ 20 ਅਗਸਤ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ੍ਰੋਮਣੀ ਅਕਾਲੀ (ਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸ੍ਰੋਮਣੀ ਅਕਾਲੀ ਦੇ ਡੈਮੋਕਰੇਟਿਕ ਦੇ ਹੋਰ ਸੀਨੀਅਰ ਆਗੂ ਪੁੱਜ ਕੇ ਸੰਤ ਹਰਚੰਦ ਸਿੰਘ ਲੌਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …