Saturday, August 29, 2026

ਵਧੀਕ ਡਿਪਟੀ ਕਮਿਸ਼ਨਰ ਨੇ ਸੰਤ ਲੌਂਗੋਵਾਲ ਦੀ ਬਰਸੀ ਸਮਾਗਮ ਦੀਆਂ ਤਿਆਰੀਆਂ ਦਾ ਲ਼ਿਆ ਜਾਇਜ਼ਾ

ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋਵੇਗਾ ਪ੍ਰੋਗਰਾਮ

ਲੌਂਗੋਵਾਲ, 19 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਦੇ ਮੌਕੇ ’ਤੇ 20 ਅਗਸਤ ਨੂੰ ਅਨਾਜ ਮੰਡੀ ਲੌਂਗੋਵਾਲ ਵਿਖੇ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਅਨੁਸਾਰ ਕਰਵਾਏੇ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ ਨੇ ਲੌਂਗੋਵਾਲ ਦਾ ਦੌਰਾ ਕੀਤਾ।
                  ਉਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ।ਕਾਰਜ ਸਾਧਕ ਅਫ਼ਸਰ ਅਤੇ ਜ਼ਿਲਾ ਮੰਡੀ ਅਫ਼ਸਰ ਨੰੂ ਸਮਾਰੋਹ ਵਾਲੇ ਸਥਾਨ ਦੇ ਆਲੇ-ਦੁਆਲੇ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।
                 ਉਨਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੰੂ ਆਰਜ਼ੀ ਬਾਥਰੂਮ ਬਣਾਉਣ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕਰਨ, ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਤੇ ਆਵਾਜਾਈ ਵਿਵਸਥਾ ਮਜ਼ਬੂਤ ਕਰਨ ਅਤੇ ਸਿਵਲ ਸਰਜਨ ਨੂੰ ਐਂਬੂਲੈਂਸ ਸਮੇਤ ਹੋਰ ਸਿਹਤ ਸਹੂਲਤਾਂ ਦਾ ਮੌਕੇ ’ਤੇ ਪ੍ਰਬੰਧ ਕਰਨ ਲਈ ਹਦਾਇਤ ਜਾਰੀ ਕੀਤੀ।
                 ਇਸ ਮੌਕੇ ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਓ ਪੀ.ਡਬਲਿਊ.ਡੀ ਅਜੈ ਗਰਗ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …