ਅੰਮ੍ਰਿਤਸਰ, 19 ਅਗਸਤ (ਗੁਰਪ੍ਰੀਤ ਸਿੰਘ) – ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ
ਰਾਇ ਸਾਹਿਬ ਵਿਖੇ ਅਲੌਕਿਕ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ।ਇਸ ਤੋਂ ਇਲਾਵਾ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਵਿਸ਼ਵ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਲੌਂਗੋਵਾਲ ਨੇ ਆਖਿਆ ਕਿ ਇਹ ਦਿਹਾੜਾ ਸਿੱਖ ਜਗਤ ਵਾਸਤੇ ਅਹਿਮ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਦੇ ਉਹ ਪਾਵਨ ਧਾਰਮਿਕ ਗ੍ਰੰਥ ਹਨ ਜੋ ਮਨੁੱਖ ਦੀ ਹਰ ਪੱਖ ਤੋਂ ਅਗਵਾਈ ਕਰਦੇ ਹਨ।ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਦੇ ਮੁੱਲਵਾਨ ਉਪਦੇਸ਼ਾਂ ’ਤੇ ਚੱਲ ਕੇ ਜੀਵਨ ਸਫ਼ਲਾ ਬਣਾਉਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media