Wednesday, April 23, 2025
Breaking News

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 98 ਹੋਰ ਮਰੀਜ਼

75 ਕੇਸ ਹੋਰ ਪਾਜ਼ਟਿਵ ਪਾਏ ਗਏ ਹਨ ਅਤੇ 3 ਵਿਅਕਤੀਆਂ ਦੀ ਹੋਈ ਮੌਤ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 98 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਅੱਜ ਜਿਲੇ ਵਿਚ 75 ਕੇਸ ਹੋਰ ਪਾਜ਼ਟਿਵ ਪਾਏ ਗਏ ਹਨ ਅਤੇ 3 ਵਿਅਕਤੀਆਂ ਦੀ ਮੌਤ ਹੋ ਗਈ ਜਿੰਨਾਂ ਵਿੱਚੋਂ ਅਮਰੀਕ ਸਿੰਘ ਉਮਰ 42 ਸਾਲ ਵਾਸੀ ਸੰਤ ਨਗਰ, ਹਰਪ੍ਰੀਤਪਾਲ ਕਪੂਰ ਉਮਰ 43 ਸਾਲ ਵਾਸੀ ਰਈਆ ਅਤੇ ਬਲਦੇਵ ਕਪੂਰ ਉਮਰ 82 ਸਾਲ ਵਾਸੀ ਜਗਦੰਬੇ ਕਲੋਨੀ ਮਜੀਠਾ ਰੋਡ ਹੈ।
                  ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ।ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ, ਖੰਘ, ਗਲੇ ਵਿਚ ਦਰਦ ਆਦਿ ਹੋਵੇ ਤਾਂ ਉਸ ਨੂੰ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ।ਉਨਾਂ੍ਹ ਕਿਹਾ ਕਿ ਸਰਕਾਰ ਵਲੋ ਜਾਰੀ ਕੀਤੇ ਗਏ ਹੈਲਪਲਾਈਨ ਨੰ: 104 ‘ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ।ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
                    ਉਨਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ 486 ਐਕਟਿਵ ਕੇਸ ਹਨ ਅਤੇ ਹੁਣ ਤੱਕ 2371 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ਤੇ ਜਿੱਤ ਪਾ ਸਕਦਾ ਹੈ।ਉਨਾਂ ਕਿਹਾ ਕਿ ਇਸ ਮਹਾਮਾਰੀ ਤੋ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸੀਂ ਇਸ ‘ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …