Saturday, August 1, 2026

ਜਿਲ੍ਹੇ ‘ਚ ਮਿਲੇ 71 ਹੋਰ ਪਾਜ਼ਟਿਵ ਕੇਸ, ਹੁਣ ਤੱਕ 2433 ਵਿਅਕਤੀ ਹੋਏ ਸਿਹਤਯਾਬ

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 62 ਹੋਰ ਮਰੀਜ਼
ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 62 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਿਲ੍ਹੇ ਵਿੱਚ 71 ਕੇਸ ਹੋਰ ਪਾਜ਼ਟਿਵ ਮਰੀਜ਼ ਪਾਏ ਗਏ ਹਨ ਅਤੇ 3 ਵਿਅਕਤੀਆਂ ਦੀ ਮੌਤ ਹੋ ਗਈ ਜਿੰਨਾਂ ਵਿੱਚੋਂ ਬਲਵਿੰਦਰ ਕੌਰ ਉਮਰ 55 ਸਾਲ ਵਾਸੀ ਬਾਬਾ ਬਕਾਲਾ, ਬਲਵਿੰਦਰ ਕੌਰ ਉਮਰ 60 ਸਾਲ ਵਾਸੀ ਗੁਰੂ ਅਰਜਨ ਦੇਵ ਨਗਰ ਅਤੇ ਵਿਲਾਸ ਮਲਹੋਤਰਾ ਉਮਰ 43 ਸਾਲ ਵਾਸੀ ਮਜੀਠਾ ਰੋਡ ਹੈ।
                ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕਰੋਨਾ ਮਹਾਂਮਾਰੀ ਤੋਂ ਬਚ ਸਕਦੇ ਹਾਂ।ਜੇਕਰ ਕਿਸੇ ਨੂੰ ਬੁਖਾਰ, ਖੰਘ, ਗਲੇ ਵਿਚ ਦਰਦ ਆਦਿ ਹੋਵੇ ਤਾਂ ਉਸ ਨੂੰ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ।ਉਨਾਂ ਕਿਹਾ ਕਿ ਸਰਕਾਰ ਵਲੋ ਜਾਰੀ ਕੀਤੇ ਗਏ ਹੈਲਪਲਾਈਨ ਨੰ: 104 ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਕੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ।ਉਨਾਂ ਕਿਹਾ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
                ਉਨਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ 492 ਐਕਟਿਵ ਕੇਸ ਹਨ ਅਤੇ ਹੁਣ ਤੱਕ 2433 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ਤੇ ਜਿੱਤ ਪਾ ਸਕਦਾ ਹੈ।ਉਨਾਂ ਕਿਹਾ ਕਿ ਇਸ ਮਹਾਮਾਰੀ ਤੋਂ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸੀਂ ਇਸ ‘ਤੇ ਜਿੱਤ ਪਾ੍ਰਪਤ ਕਰ ਸਕਦੇ ਹਾਂ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …