ਲੌਂਗੋਵਾਲ, 20 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਤਣਾਅ ਪੈਦਾ ਹੋ ਗਿਆ, ਜਦੋਂ ਸਿਹਤ ਵਿਭਾਗ ਦੀ ਟੀਮ ਵਲੋਂ ਕਰੋਨਾ
ਪੌਜ਼ਟਿਵ ਵਿਅਕਤੀ ਨੂੰ ਇਕਾਂਤਵਾਸ ਕਰਨ ਲਈ ਲੈਣ ਪਹੁੰਚੀ।
ਪਿੰਡ ਵਾਸੀਆਂ ਨੇ ਕਰੋਨਾ ਪੌਜ਼ਟਿਵ ਵਿਅਕਤੀ ਨੂੰ ਉਸਦੇ ਨਿਵਾਸ ਸਥਾਨ ‘ਤੇ ਇਕਾਂਤਵਾਸ ਕਰਨ ਲਈ ਕਿਹਾ।ਪਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਇਹ ਨਾ ਮੰਨਣ ‘ਤੇ ਪਿੰਡ ਵਾਸੀਆਂ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਚੀਮਾ ਦੀ ਇਕਾਈ ਤੇ ਭਾਰਤੀ ਕਿਸਾਨ ਯੂਨੀਅਨਾਂ ਦੇ ਸਹਿਯੋਗ ਨਾਲ ਵਿਅਕਤੀ ਦੇ ਘਰ ਅੱਗੇ ਧਰਨਾ ਲਗਾ ਦਿੱਤਾ।ਉਨਾਂ ਕਿਹਾ ਕਿ ਜੇਕਰ ਸਿਆਸੀ ਆਗੂ ਤੇ ਅਸਰ ਰਸੂਖ ਵਾਲੇ ਵਿਅਕਤੀ ਆਪਣੇ ਘਰ ਇਕਾਂਤਵਾਸ ‘ਚ ਰਹਿ ਸਕਦੇ ਹਨ ਫਿਰ ਆਮ ਲੋਕਾਂ ਨੂੰ ਘਰਾਂ ਤੋਂ ਦੂਰ ਇਕਾਂਤਵਾਸ ਕਰਨ ਦੇ ਕੀ ਕਾਰਨ ਹਨ ।
ਚੀਮਾਂ ਥਾਣਾ ਮੁੱਖੀ ਜਸਵੀਰ ਸਿੰਘ ਤੂਰ ਨੇ ਪਹੁੰਚ ਕੇ ਲੋਕਾਂ ਨੂੰ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਬੇਨਤੀ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡੀ ਜਿੰਮੇਵਾਰੀ ਹੈ ਪਰ ਲੋਕਾਂ ਵਲੋਂ ਨਾ ਮੰਨਣ ‘ਤੇ ਉਹਨਾਂ ਉਚ ਅਧਿਕਾਰੀਆਂ ਨਾਲ ਰਾਬਤਾ ਕਰਕੇ ਪਿੰਡ ਵਾਸੀਆਂ ਨਾਲ ਸਹਿਮਤ ਹੁੰਦਿਆਂ ਕਰੋਨਾ ਪੌਜ਼ਟਿਵ ਵਿਅਕਤੀ ਨੂੰ ਇਕਾਂਤਵਾਸ ਰਹਿਣ ਲਈ ਪੰਚਾਇਤ ਦੀ ਜਿੰਮੇਵਾਰੀ ਤੈਅ ਕਰਦਿਆਂ ਸਖਤ ਹਦਾਇਤਾਂ ਦਿੱਤੀਆਂ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media