ਅੰਮ੍ਰਿਤਸਰ, 20 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਰੋਟਰੀ ਕਲੱਬ (ਨਾਰਥ) ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਵਣ ਮਹਾਂ ਉਤਸਵ’ ਮਨਾਇਆ ਗਿਆ।ਕਾਲਜ ਦੇ ਵਿਹੜੇ ’ਚ ਬੂਟੇ ਲਗਾਉਣ ਉਪਰੰਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ’ਚ ਕਾਲਜ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ ਤੇ ਰੋਟਰੀ ਕਲੱਬ (ਨਾਰਥ) ਦੇ ਪ੍ਰਧਾਨ ਕੁਲਦੀਪ ਰਾਏ ਨੰਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਮੁੱਖ ਬੁਲਾਰੇ ਡਾ. ਮਨਜੀਤਪਾਲ ਕੌਰ ਨੇ ਰੁੱਖ ਲਗਾਉਣ ਤੇ ਬਚਾਉਣ ’ਤੇ ਜ਼ੋਰ ਦਿੱਤਾ।ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਜ਼ੋਰ ਦੇਣਾ ਚਾਹੀਦਾ ਹੈ। ਕਿਉਂਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿੱਦਿਆ ਦਾ ਪ੍ਰਸਾਰ ਜਰੂਰੀ ਹੈ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …