ਦਾਮਨ ਥਿੰਦ ਬਾਜਵਾ, ਡਿਪਟੀ ਕਮਿਸ਼ਨਰ, ਐਸ.ਐਸ.ਪੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਪੁੱਜੀਆਂ
ਲੌਂਗੋਵਾਲ, 20 ਅਗਸਤ (ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪਾਏ ਯੋਗਦਾਨ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।
ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 35ਵੀਂ ਬਰਸੀ ਮੌਕੇ ਅਨਾਜ ਮੰਡੀ ਵਿਖੇ ਇਹ ਪ੍ਰਗਟਾਵਾ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਜੀ ਦੀ ਤਸਵੀਰ `ਤੇ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਕੀਤਾ।ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਬਲਿਦਾਨ ਦੇਣ ਵਾਲੇ ਮਹਾਨ ਸੂਰਵੀਰਾਂ ਦੇ ਇਤਿਹਾਸ ਤੋਂ ਜਾਣੂ ਹੋਣ ਦੀ ਲੋੜ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਸੂਬਾ ਪੱਧਰੀ ਸਮਾਗਮ ਵਜੋਂ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਪਰ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਲੋਕ ਹਿੱਤਾਂ ਨੂੰ ਦੇਖਦੇ ਹੋਏ ਸ਼ਾਂਤੀ ਦੇ ਮਸੀਹਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਅਹਿਮ ਦੇਣ ਨੂੰ ਦਿਲੋਂ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਕੋਈ ਦਵਾਈ ਨਹੀ ਹੈ ਇਸ ਦੇ ਲਈ ਸਾਵਧਾਨੀਆ ਅਪਨਾਉਣ ਲਈ ਹਰੇਕ ਵਿਅਕਤੀ ਨੂੰ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਕਰਨਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਅੰਦਰ 72 ਲੱਖ ਤੋਂ ਵਧੇਰੇ ਪੌਦੇ ਲਗਾਏ ਗਏ ਸਨ, ਜਿਨ੍ਹਾਂ ਦੀ ਦੇਖਭਾਲ ਵਧੀਆ ਢੰਗ ਨਾਲ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਅਤੇ ਸ਼ਹਿਰ ਪੱਧਰ `ਤੇ 50 ਲੱਖ ਬੂਟੇ ਲਗਾਉਣ ਦਾ ਟੀਚਾ ਹੈ।
ਇਸ ਤੋਂ ਪਹਿਲਾ ਹਲਕਾ ਇੰਚਾਰਜ਼ ਸੁਨਾਮ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਲੌਂਗੋਵਾਲ ਜੀ ਦੇ ਬਰਸੀ ਤੇ ਪਹੁੰਚਣ `ਤੇ ਜੀ ਆਇਆ ਆਖਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ, ਸੀਨੀਅਰ ਕਾਂਗਰਸੀ ਆਗੂ ਹਰਮਨ ਬਾਜਵਾ, ਹਰਿੰਦਰ ਸਿੰਘ ਲਖਮੀਰ ਵਾਲਾ ਚੇਅਰਮੈਨ ਪੰਜਾਬ ਖਾਦੀ ਬੋਰਡ, ਨਵਦੀਪ ਸਿੰਘ ਤੋਗਾਵਾਲ ਚੇਅਰਮੈਨ ਮਾਰਕਿਟ ਕਮੇਟੀ ਚੀਮਾ, ਅਸ਼ੋਕ ਕੁਮਾਰ ਬਬਲੀ ਉਪ ਚੇਅਰਮੈਨ ਮਾਰਕਿਟ ਕਮੇਟੀ ਚੀਮਾਂ, ਵਿਜੈ ਗੋਇਲ ਸਿਟੀ ਪ੍ਰਧਾਨ ਕਾਂਗਰਸ, ਬਬਲੂ ਸਿੰਗਲਾ ਮੈਂਬਰ ਮਾਰਕਿਟ ਕਮੇਟੀ ਚੀਮਾਂ, ਘਣਸ਼ਾਮ ਬਾਂਸਲ ਪ੍ਰਧਾਨ ਇੰਡਸਟਰੀ, ਸੰਜੇ ਕੁਮਰ ਪ੍ਰਧਾਨ ਸ਼ਹਿਰੀ ਸੁਨਾਮ ਕਾਂਗਰਸ, ਕਾਲਾ ਦੁੱਲਟ, ਮਨੀਸ਼ ਸੋਨੀ ਪ੍ਰਧਾਨ ਮਾਰਕਿਟ ਕਮੇਟੀ ਸੁਨਾਮ, ਮੇਲਾ ਸਿੰਘ ਸੂਬੇਦਾਰ ਸਾਬਕਾ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਬੁੱਧ ਰਾਮ ਗਰਗ ਸਾਬਕਾ ਐਮ.ਸੀ, ਸੂਰਜ ਭਾਨ ਬਬਲੀ ਢੱਡਰੀਆਂ, ਰਮਨਦੀਪ ਸਿੰਘ ਚੋਟੀਆਂ, ਗੁਰਮੇਲ ਸਿੰਘ ਚੋਟੀਆਂ, ਹਰਦੇਵ ਭੱਠਲ, ਬੀਬੀ ਸੁਰਜੀਤ ਕੌਰ ਭੱਠਲ, ਮੁਲਖਾ ਸਿੰਘ ਸ਼ਰਪੰਚ ਕੁੰਨਰਾਂ ਅਤੇ ਵਰਕਰ ਹਾਜ਼ਰ ਸਨ।