Tuesday, October 13, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼ – ਗਿ. ਹਰਪ੍ਰੀਤ ਸਿੰਘ

ਕਿਹਾ ਬੇਅਦਬੀ ਜਾਂ ਮਨਮੱਤ ਸਬੰਧੀ ਸ਼ਿਕਾਇਤ ਦੇ ਨਿਪਟਾਰੇ ਲਈ ਸਿੰਘਾਂ ਦੀ ਟੀਮ ਕਾਇਮ ਕਰੇ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ  ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼ ਹੈ।ਇਸ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਤਿਆਰ-ਬਰ-ਤਿਆਰ ਸਿੰਘਾਂ ਦੀ ਟੀਮ ਕਾਇਮ ਕੀਤੀ ਜਾਵੇ।ਜੋ ਕਿਸੇ ਵੀ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਜਾਂ ਮਨਮੱਤ ਸਬੰਧੀ ਸ਼ਿਕਾਇਤ ਪੁੱਜਣ ‘ਤੇ ਤੁਰੰਤ ਹੀ ਉਥੇ ਪਹੁੰਚ ਕੇ ਗੁਰਮਤਿ ਦੀ ਰੋਸ਼ਨੀ ਵਿੱਚ ਨਿਪਟਾਰਾ ਕਰੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …