Wednesday, March 18, 2026

ਮਿਸ਼ਨ ਫਤਿਹ ਤਹਿਤ- ਕੋਵਿਡ 19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 44 ਹੋਰ ਮਰੀਜ਼

ਜਿਲੇ ‘ਚ ਆਏ 69 ਨਵੇਂ ਕੇਸ, ਹੁਣ ਐਕਟਿਵ ਕੇਸ 514 ਤੇ 2477 ਵਿਅਕਤੀ ਹੋਏ ਸਿਹਤਯਾਬ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 44 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਦਕਿ ਜਿਲੇ ਵਿੱਚ 69 ਕੇਸ ਹੋਰ ਮਰੀਜ਼ ਪਾਜ਼ਟਿਵ ਪਾਏ ਗਏ ਹਨ ਅਤੇ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਿੰਨਾਂ ਵਿੱਚੋਂ ਕੁਲਦੀਪ ਸਿੰਘ ਉਮਰ 30 ਸਾਲ ਵਾਸੀ 88 ਫੁੱਟ ਰੋਡ, ਵਿਸ਼ਵਾ ਮਿੱਤਰ ਉਮਰ 67 ਸਾਲ ਵਾਸੀ ਜੰਡਿਆਲਾ ਗੁਰੂ ਅਤੇ ਮਨਜੀਤ ਕੌਰ ਉਮਰ 58 ਸਾਲ ਹੈ।
                  ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕਰੋਨਾ ਮਹਾਂਮਾਰੀ ਤੋਂ ਬਚ ਸਕਦੇ ਹਾਂ।ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ, ਖੰਘ, ਗਲੇ ਵਿੱਚ ਦਰਦ ਆਦਿ ਹੋਵੇ ਤਾਂ ਉਸ ਨੂੰ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ।ਉਨਾਂ੍ਹ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰ: 104 ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ।ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜਰੂਰ ਪਾਇਆ ਜਾਵੇ।ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
                       ਉਨਾਂ ਦੱਸਿਆ ਕਿ ਜਿਲੇ ‘ਚ ਹੁਣ 514 ਐਕਟਿਵ ਕੇਸ ਹਨ ਅਤੇ ਹੁਣ ਤੱਕ 2477 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ‘ਤੇ ਜਿੱਤ ਪਾ ਸਕਦਾ ਹੈ।ਉਨਾਂ ਕਿਹਾ ਕਿ ਇਸ ਮਹਾਮਾਰੀ ਤੋ ਘਬਰਾਉਣ ਦੀ ਲੋੜ ਨਹੀ, ਕੇਵਲ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸੀਂ ਇਸ ‘ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …