Thursday, September 19, 2024

ਸੁਲਤਾਨਪੁਰ ਹਲਕੇ ਦੇ ਪਿੰਡਾਂ ਵਿੱਚ ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ – ਚੀਮਾ

ਸੁਲਤਾਨਪੁਰ ਲੋਧੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਹਲਕੇ ਦੇ ਅਨੇਕਾਂ ਪਿੰਡਾਂ ਵਿੱਚ ਪਾਰਕਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਬਹੁਤ ਜਲਦ 20 ਪਿੰਡਾਂ ਵਿੱਚ ਪਾਰਕਾਂ ਦਾ ਉਸਾਰੀ ਮੁਕੰਮਲ ਕਰ ਲਈ ਜਾਵੇਗਾ।
                    ਹਲਕੇ ਦੇ ਪਿੰਡ ਠੱਟਾ ਨਵਾਂ ਅਤੇ ਨਸੀਰਪੁਰ ਵਿਖੇ ਤਿਆਰ ਕੀਤੇ ਗਏ ਪਾਰਕਾਂ ਦਾ ਉਦਘਾਟਨ ਕਰਨ ਮੌਕੇ ਉਨਾਂ ਦੱਸਿਆ ਕਿ ਸੁਲਤਾਨਪੁਰ ਹਲਕੇ ਦੇ ਪਿੰਡਾਂ ਦੀ ਦਿੱਖ ਸੁਧਾਰਨ ਅਤੇ ਸੁੰਦਰੀਕਰਨ ਲਈ ਪਾਰਕਾਂ ਦੀ ਉਸਾਰੀ ਅਤੇ ਖੇਡ ਦੇ ਮੈਦਾਨਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ 50 ਪਿੰਡਾਂ ਅੰਦਰ ਪਾਰਕਾਂ ਦੀ ਉਸਾਰੀ ਕੀਤੀ ਗਈ ਸੀ, ਜਦਕਿ ਇਸ ਵਾਰ 20 ਪਾਰਕਾਂ ਦੀ ਉਸਾਰੀ ਦਾ ਕੰਮ ਜਾਰੀ ਹੈ।ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ 25 ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਨ ਦਾ ਕੰਮ ਜਾਰੀ ਹੈ।
                ਇਸ ਮੌਕੇ ਬੀ.ਡੀ.ਪੀ.ਓ ਗੁਰਪ੍ਰਤਾਪ ਸਿੰਘ ਬੱਲ,ਮਾਰਕਿਟ ਕਮੇਟੀ ਸੁਲਤਾਨਪੁਰ ਦੇ ਚੇਅਰਮੈਨ ਪਰਮਿੰਦਰ ਸਿੰਘ ਤੇ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …