Friday, October 16, 2026

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ

ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼ਰਧਾ ਪ੍ਰਗਟਾਉਂਦਿਆਂ ਭਾਈ ਸਾਹਿਬ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਭਾਈ ਸਾਹਿਬ ਸਿੰਘ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਸਿੱਖ ਮਿਸ਼ਨ ਕੁਰੂਕੁਸ਼ੇਤਰ ਵਿਖੇ ਸਹਾਇਕ ਇੰਚਾਰਜ ਵਜੋਂ ਸੇਵਾਮੁਕਤ ਹੋਏ ਹਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਮੀਤ ਸਕੱਤਰ ਨਿਸ਼ਾਨ ਸਿੰਘ ਆਦਿ ਹਾਜ਼ਰ ਹਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …