ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਆਏ ਪ੍ਰਸਿੱਧ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾਪਿੰਡ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਜੂਨੀਅਰ ਮੀਤ ਪ੍ਰਧਾਨ ਭਾਈ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਭੇਟ ਕੀਤੀ।ਇਸ ਮੌਕੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕਾਰਜ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਹੋਰ ਮੌਜੂਦ ਸਨ।
ਦੱਸਣਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਰੋਜ਼ਾਨਾ ਪਾਵਨ ਹੁਕਮਨਾਮੇ ਦੀ ਕਥਾ ਸੇਵਾ ਵੱਖ-ਵੱਖ ਕਥਾਵਾਚਕਾਂ ਵੱਲੋਂ ਨਿਭਾਈ ਜਾਂਦੀ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …