Monday, November 9, 2026

ਸਵੀਪ ਗਤੀਵਿਧੀਆਂ ਤਹਿਤ ਵੋਟਾਂ ਬਣਾਉਣ ਲਈ ਮਾਈਗਰੇਟ ਲੇਬਰ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆ, ਇਹਤਿਆਤ ਵਰਤਦੇ ਹੋਏ ਜਿਲੇ ਵਿੱਚ ਚਲਾਈਆਂ ਜਾ ਰਹੀਆਂ ਹੋਰ ਗਤੀਵਿਧੀਆ ਦੇ ਨਾਲ-ਨਾਲ ਨੌਜਵਾਨਾਂ, ਟਰਾਂਸਜੈਂਡਰ, ਐਨ.ਆਰ.ਆਈ, ਮਾਈਗਰੇਟ ਲੈਬਰ ਨੂੰ ਲੋਕਤੰਤਰ ਵਿੱਚ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਜਿਲੇ ਵਿੱਚ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।
                 ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਚੋਣਾਂ ਰਜਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ ਵਲੋਂ ਜਾਰੀ ਆਦੇਸ਼ ਅਤੇ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਸਵੀਪ ਗਤੀਵਿਧੀਆਂ ਤਹਿਤ ਦਬੁਰਜੀ ਵਿਖੇ ਮਾਈਗਰੇਟ ਲੇਬਰ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਗਿਆ।ਉਨਾਂ ਦੱਸਿਆ ਕਿ ਜਿਸ ਵਿਅਕਤੀ ਦੀ ਉਮਰ ਮਿਤੀ 01.01.2020 ਨੂੰ 18 ਸਾਲ ਜਾਂ ਉਸ ਤੋਂ ਵੱਧ ਹੈ ਅਤੇ ਹਾਲ ਤੱਕ ਬਤੌਰ ਵੋਟਰ ਰਜਿਸਟਰਡ ਨਹੀਂ ਹੈ, ਲਗਾਤਾਰ ਸੁਧਾਈ ਦੌਰਾਨ www.nvsp.in <http://www.nvsp.in/> ‘ਤੇ ਲਾਗਿਨ ਕਰਕੇ ਆਪਣੀ ਵੋਟਰ ਬਨਾਉਣ ਲਈ ਫਾਰਮ 6 ਭਰ ਕੇ ਅਪਲਾਈ ਕਰ ਸਕਦਾ ਹੈ।
                       ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਮਿਤੀ 01.01.2021 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਤਹਿਤ ਦਾਅਵੇ ਅਤੇ ਇਤਰਾਜ਼ 16.11.2020 ਤੋਂ ਮਿਤੀ 15.12.2020 ਤੱਕ ਪ੍ਰਾਪਤ ਕੀਤੇ ਜਾਣਗੇ।ਇਸ ਦੌਰਾਨ ਸੌਰਭ ਖੋਸਲਾ, ਚੋਣ ਕਾਨੂੰਗੋ ਵੀ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …