ਟੈਲੀਮੈਡੀਸਨ ਦੀਆਂ ਮੁਫ਼ਤ ਮੈਡੀਕਲ ਸੇਵਾਵਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਉਪਲੱਬਧ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਨੂੰ ਸੀ-ਡੈਕ ਮੋਹਾਲੀ ਵਲੋਂ ਵਿਕਸਿਤ
ਏਕੀਕ੍ਰਤ ਟੈਲੀਮੈਡੀਸਨਲ ਸਲਿਊਸ਼ਨ, ਈ-ਸੰਜੀਵਨੀ-ਆਨਲਾਈਨ ਓ.ਪੀ.ਡੀ (ਡਾਕਟਰ ਤੋਂ ਮਰੀਜ਼ ਤੱਕ) ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਸਿਸਟਮ ਲੋਕਾਂ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਹਰ ਡਾਕਟਰਾਂ ਦੇ ਨੈਟਵਰਕ ਨਾਲ ਜੋੜਨ ਅਤੇ ਘਰ ਬੈਠੇ ਹੀ ਸਿਹਤ ਸਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ਼ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।
ਉਨਾਂ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ‘ਚ ਕਮਿਊਨਟੀ ਹੈਲਥ ਅਫਸਰ ਟੈਲੀਮੈਡਸੀਨ ਸੇਵਾਵਾਂ ਰਾਹੀਂ ਲੋਕਾਂ ਨੂੰ ਆਨਲਾਈਨ ਓ.ਪੀ.ਡੀ ਅਤੇ ਮਾਹਰ ਡਾਕਟਰਾਂ ਨਾਲ ਰੂਬਰੂ ਹੋਣ ‘ਚ ਮਦਦ ਕਰਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਲੀਮੈਡੀਸਨ ਦਾ ਉਦੇਸ਼ ਸ਼ਹਿਰੀ ਤੇ ਪੇਂਡੂ ਅਤੇ ਅਮੀਰ ਬਨਾਮ ਗਰੀਬਾਂ ਵਿਚਕਾਰ ਮੌਜ਼ੂਦ ਡਿਜ਼ੀਟਲ ਵੰਡ ਨੂੰ ਪੂਰਾ ਕਰਦਿਆਂ ਸਿਹਤ ਸੇਵਾਵਾਂ ਨੂੰ ਬਰਾਬਰ ਬਣਾਉਣਾ ਹੈ।ਟੈਲੀਮੈਡੀਸਨ ਰਾਹੀਂ ਮਰੀਜ਼ਾਂ ਦੀ ਰਜਿਸਟਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ ਵੀਡੀਓ ਮਸ਼ਵਰਾ ਅਤੇ ਰਾਜ ਦੇ ਡਾਕਟਰਾਂ ਵਲੋਂ ਸੇਵਾਵਾਂ ਪੂਰੀ ਤਰਾਂ ਮੁਫ਼ਤ ਹਨ।
ਉਨਾਂ ਨੇ ਅੱਗੇ ਕਿਹਾ ਕਿ ਇਹ ਤਕਨੀਕ ਕੋਵਿਡ-19 ਮਹਾਂਮਾਰੀ ਦਰਮਿਆਨ ਡਾਕਟਰੀ ਸਲਾਹ ਅਤੇ ਇਲਾਜ਼ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰ ਰਹੀ ਹੈ।ਉਨਾਂ ਕਿਹਾ ਕਿ ਮਰੀਜ਼ ਸੀ-ਡੈਕ ਦੀ ਸਾਈਟ `ਤੇ ਜਾ ਕੇ ਆਪਣੀ ਰਜਿਸਟਰੇਸ਼ਨ ਕਰਨ ਉਪਰੰਤ ਆਨਲਾਈਨ ਡਾਕਟਰ ਨਾਲ ਸੰਪਰਕ ਕਰ ਸਕਦਾ ਹੈ।ਟੈਲੀਮੈਡੀਸਨ ਦੀਆਂ ਮੁਫ਼ਤ ਮੈਡੀਕਲ ਸੇਵਾਵਾਂ ਸਿਹਤ ਤੇ ਤੰਦਰੁਸਤੀ ਕੇਂਦਰਾਂ `ਤੇ ਸੋਮਵਾਰ ਤੋ ਸ਼ਨੀਵਾਰ ਤੱਕ ਸਵੇਰੇ 8 ਵਜੇ ਤੋ ਦੁਪਿਹਰ 2 ਵਜੇ ਤੱਕ ਉਪਲੱਬਧ ਹੈ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media