ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਦੇ ਡਾ. ਸਰੋਜ ਬਾਲਾ ਨੇ ਕਿਹਾ ਹੈ ਕਿ ਦਸਵੀਂ ਤੇ
ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਵਾਲੇ ਸਰਟੀਫਿਕੇਟ ਕੋਰਸ ਕਰਵਾਏ ਜਾ ਰਹੇ ਹਨ ਜਿਸ ਵਿਚ ਦਾਖਲਾ ਲੈਣ ਦੀ ਅੰਤਿਮ ਮਿਤੀ 31 ਅਗਸਤ ਹੈ। ਕੋਵਿਡ 19 ਵਾਇਰਸ ਦੇ ਖਤਰੇ ਕਰਕੇ ਕਲਾਸਾਂ 1 ਸਤੰਬਰ ਤੋਂ ਆਨਲਾਈਂ ਸ਼ੁਰੂ ਹੋਣਗੀਆਂ।
ਉਨਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇਨ ਡਰੈਸ ਡਿਜ਼ਾਇਨਿੰਗ, ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਇਨਿੰਗ, ਡਿਪਲੋਮਾ ਇਨ ਕਾਸਮੀਟਾਲੋਜੀ, ਡਿਪਲੋਮਾ ਇਨ ਫੈਸ਼ਨ ਡਿਜ਼ਾਇਨਿੰਗ, ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨਜ਼, ਡਿਪਲੋਮਾ ਇਨ ਗਰਾਫਿਕਸ ਐਂਡ ਵੈਬ ਡਿਜ਼ਾਇਨਿੰਗ ਇਕ ਸਾਲਾ ਕੋਰਸ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਛੇ ਮਹੀਨਿਆਂ ਦੇ ਕੋਰਸ ਵਿਚ ਸਰਟੀਫਿਕੇਟ ਕੋਰਸ ਇਨ ਕਟਿੰਗ ਐਂਡ ਟੇਲਰਿੰਗ, ਸਰਟੀਫਿਕੇਟ ਕੋਰਸ ਇਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇਨ ਵੈਬ ਡਿਜ਼ਾਇਨਿੰਗ, ਸਰਟੀਫਿਕੇਟ ਕੋਰਸ ਇਨ ਆਟੋ ਡੈਸਕ ਐਂਡ ਰੀਵਿਟ ਮਾਡਲਿੰਗ, ਸਰਟੀਫਿਕੇਟ ਕੋਰਸ ਆਫ ਟ੍ਰੇਨਿੰਗ ਇਨ ਆਈਲੈਸ ਤੇ ਸਰਟੀਫਿਕੇਟ ਕੋਰਸ ਇਨ ਇੰਗਲਿੰਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿਲਜ਼ ਸ਼ਮਿਲ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਦਾਖਲਾ ਲਈ ਲਈ 31 ਅਗਸਤ 2020 ਤਕ ਪਹਿਲ ਦੀ ਪਹੁੰਚ ਦੇ ਆਧਾਰ `ਤੇ ਯੂਨੀਵਰਸਿਟੀ ਦੀ ਵੈਬਸਾਈਟ ਰਾਹੀਂ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media