Monday, August 24, 2026

ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ ਨਾਅਰੇ ਲਿਖਣ ਦੀ ਮੁਹਿੰਮ ਕੀਤੀ ਤੇਜ਼

ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ `ਚ ਵਾਧੇ ਲਈ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲੋਂ ਨਾਅਰੇ ਲਿਖਣ ਦੀ ਮੁਹਿੰਮ ਜਾਰੀ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਿਲ੍ਹਾ ਪ੍ਰਧਾਨ ਕੁਲਵੰਤ ਲੌਂਗੋਵਾਲ ਅਤੇ ਜਸਵਿੰਦਰ ਸਾਹਪੁਰ ਨੇ ਕਿਹਾ ਕਿ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਹੀ ਕੱਢੀਆਂ ਗਈਆਂ ਹਨ।ਉਨਾਂ ਕਿਹਾ ਕਿ ਇਹਨਾਂ ਅਸਾਮੀਆ `ਚ ਵਾਧਾ ਕਰਨ ਕਰਨ ਅਤੇ ਉਮਰ-ਹੱਦ 37 ਤੋਂ 42 ਸਾਲ ਕਰਨ ਦੀ ਮੰਗ ਕਰਦਿਆਂ ਆਪਣਾ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।ਇਸੇ ਦੌਰਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਸੀ, ਪ੍ਰੰਤੂ ਹੁਣ ਨਿਗੂਣੀਆਂ ਅਸਾਮੀਆਂ ਰਾਹੀਂ ਬੇਰੁਜ਼ਗਾਰਾਂ ਦੀ ਲੁੱਟ ਕੀਤੀ ਜਾ ਰਹੀ ਹੈ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …