ਜੰਡਿਆਲਾ ਗੁਰੂ, 22 ਅਗਸਤ (ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦਿਹਾਤੀ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਕਾਮਯਾਬ ਕਰਨ ਅਤੇ ਨਜਾਇਜ਼
ਸ਼ਰਾਬ ਦੇ ਇਸ ਧੰਧੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਸਥਾਨਾ ‘ਤੇ ਕੋਰਡਨ ਐਂਡ ਸਰਚ ਓਪਰੇਸ਼ਨ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਜਿਸ ਦਾ ਮੁੱਖ ਮਕਸਦ ਨਜਾਇਜ਼ ਸ਼ਰਾਬ ਦੇ ਇਸ ਧੰਦੇ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ।ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਧਰੁਵ ਧਹੀਆ ਵਲੋਂ ਇਸ ਓਪਰੇਸ਼ਨ ਦੀ ਦੇਖ-ਰੇਖ ਸ਼ੈਲੇਂਦਰਾ ਸਿੰਘ ਐਸ.ਪੀ ਪੀ.ਬੀ.ਆਈ ਜੀ ਨੂੰ ਦਿੱਤੀ ਗਈ।ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਥਾਣਿਆਂ ਦੇ ਇਲਾਕਿਆਂ ਵਿੱਚ ਚੱਲੇ ਇਸ ਓਪਰੇਸ਼ਨ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਲਈ ਐਸ.ਪੀ ਪੀ.ਬੀ.ਆਈ ਤੋਂ ਇਲਾਵਾ ਓਂਕਾਰ ਸਿੰਘ ਡੀ.ਐਸ.ਪੀ ਮਜੀਠਾ, ਹਰੀਸ਼ ਬਹਿਲ ਡੀ.ਐਸ.ਪੀ ਅਟਾਰੀ, ਹਰਕ੍ਰਿਸ਼ਨ ਸਿੰਘ ਡੀ.ਐਸ.ਪੀ ਬਾਬਾ ਬਕਾਲਾ, ਸੁਖਵਿੰਦਰਪਾਲ ਸਿੰਘ ਡੀ.ਐਸ.ਪੀ ਜੰਡਿਆਲਾ ਗੁਰੂ ਅਤੇ ਭਾਰੀ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ।ਐਸ.ਪੀ ਪੀ.ਬੀ.ਆਈ ਜੀ ਦੀ ਅਗਵਾਈ ਵਿੱਚ ਇਹ ਓਪਰੇਸ਼ਨ ਕਾਫੀ ਕਾਮਯਾਬ ਰਿਹਾ ਅਤੇ ਵੱਖ-ਵੱਖ ਸਥਾਨਾਂ ਤੋਂ ਬਰਾਮਦਗੀ ਕੀਤੀ ਗਈ ਹੈ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media