Wednesday, October 28, 2026

ਅਫਵਾਹਾਂ ਤੋਂ ਗੁਰੇਜ਼ ਅਤੇ ਲੋੜ ਪੈਣ ‘ਤੇ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ ਲੋਕ -ਸਿਵਲ ਸਰਜਨ

ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਲੇ ਵਿੱਚ ਕੋਵਿਡ-19 ਦੀ ਜਲਦੀ ਪਛਾਣ ਲਈ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਅਫਵਾਹਾਂ ਤੋਂ ਗੁਰੇਜ਼ ਕਰਨ ਅਤੇ ਬਿਮਾਰੀ ਦੇ ਲੱਛਣ ਦਿਖਾਈ ਦੇਣ `ਤੇ ਤੁਰੰਤ ਡਾਕਟਰ ਨਾਲ ਸੰਪਰਕ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੀ ਕੀਮਤੀ ਜਾਨਾਂ ਬਚਾਈਆਂ ਜਾ ਸਕਣ।ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਦੀ ਇੱਛਾ ਅਨੁਸਾਰ ਉਨਾਂ ਨੂੰ ਪੂਰੀ ਦੇਖ ਰੇਖ ਤਹਿਤ ਘਰੇ ਇਕਾਂਤਵਾਸ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲੇ ਵਿੱਚ ਰੋਜ਼ਾਨਾ 700 ਟੈਸਟ ਕੀਤੇ ਜਾ ਰਹੇ ਹਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …