Friday, October 16, 2026

ਪੰਜਾਬ ਸਰਕਾਰ ਵਲੋਂ ‘ਸਾਰਥੀ’ ਪਾਜੈਕਟ ਲਾਗੂ- ਮੁੱਖ ਮੰਤਰੀ

ਕਪੂਰਥਲਾ ਵਾਸੀ ਦੇ ਸਵਾਲ ਦਾ ਫੇਸਬੁਕ ਲਾਈਵ ਦੌਰਾਨ ਦਿੱਤਾ ਜਵਾਬ

ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫਤਾਵਰੀ ਫੇਸਬੁੱਕ ਲਾਈਵ “ਕੈਪਟਨ ਨੂੰ ਪੁੱਛੋ”

File Photo

ਸੈਸ਼ਨ ਦੌਰਾਨ ਕਪੂਰਥਲਾ ਵਾਸੀ ਮੁਕੇਸ਼ ਗੁਪਤਾ ਵਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ “ਸਾਰਥੀ” ਪਾਜੈਕਟ ਲਾਗੂ ਕੀਤਾ ਗਿਆ ਹੈ ।
                 ਮੁਕੇਸ਼ ਗੁਪਤਾ ਵਲੋਂ ਐਲ.ਐਮ.ਵੀ (ਟੀ) ਲਾਇਸੈਂਸ ਰੀਨਿਊ ਕਰਵਾਉਣ ਲਈ ਜਲੰਧਰ ਵਿਖੇ ਜਾਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਸੀ।
                  ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਨਲਾਈਨ ਸੇਵਾਵਾਂ ਤਹਿਤ “ਸਾਰਥੀ” ਪ੍ਰੋਜੈਕਟ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਲਾਈਸੈਂਸ ਬਣਵਾਉਣ ਅਤੇ ਰੀਨਿਊ ਕਰਵਾਉਣ, ਵਾਹਨਾਂ ਦੀ ਰਜਿਸਟ੍ਰੇਸ਼ਨ ਆਦਿ ਵਰਗੀਆਂ ਸੇਵਾਵਾਂ ਆਨਲਾਈਨ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿੱਚ “ਸਾਰਥੀ” ਪ੍ਰੋਜੈਕਟ ਤਹਿਤ ਵਾਹਨਾਂ ਨਾਲ ਸਬੰਧਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਨਲਾਈਨ ਪ੍ਰਕਿਰਿਆ ਨੂੰ ਮੁਕੰਮਲ ਕਰਕੇ ਲੋਕ ਇਹ ਸੇਵਾਵਾਂ ਆਪਣੇ ਸਬੰਧਤ ਜ਼ਿਲ੍ਹੇ ਵਿੱਚ ਹੀ ਲੈ ਸਕਦੇ ਹਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …