ਲੌਂਗੋਵਾਲ, 22 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 20 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 7 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 5 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ, 1 ਮਰੀਜ਼ ਡੀ.ਐਮ.ਸੀ ਤੋਂ ਅਤੇ 6 ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ `ਚ ਵੱਡੀ ਕਾਮਯਾਬੀ ਹੈ, ਪਰ ਥੋੜ੍ਹੀ ਜਿਹੀ ੂਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨ੍ਹਾਂ ਅਪੀਲ ਕੀਤੀ ਕਿ ਲੋਕ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ, ਆਪਣੇ ਮੂੰਹ `ਤੇ ਮਾਸਕ ਪਾਉਣ ਅਤੇੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …