Tuesday, October 13, 2026

ਕੋਵਾ ਐਪ ‘ਚ ਨਵੀਆਂ ਵਿਸ਼ੇਸ਼ਤਾਵਾਂ ਕਤਿੀਆਂ ਸ਼ਾਮਲ- ਡਿਪਟੀ ਕਮਿਸ਼ਨਰ

ਪਲਾਜ਼ਮਾ ਦਾਨ ਕਰਨ ਵਾਲੇ ਵੀ ਹੁਣ ਕੋਵਾ ਐਪ `ਤੇ ਕਰਵਾ ਸਕਣਗੇ ਰਜਿਸਟਰੇਸ਼ਨ

ਕਪੂਰਥਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਸਬੰਧੀ ਤਾਜ਼ਾ ਹਾਲਾਤਾਂ ਬਾਰੇ ਜਾਣਕਾਰੀ ਲਈ ਜਾਰੀ ਕੀਤੀ ਗਈ ” ਕੋਵਾ” ਐਪ ਵਿੱਚ ਹੋਰ ਵਿਸ਼ੇਸ਼ਤਾਵਾਂ ਸ਼ਾਮਿਲ ਕੀਤੀਆਂ ਗਈਆਂ ਹਨ।ਹੁਣ ਜ਼ਿਲ੍ਹੇ ਸਬੰਧੀ ਬੈਡਾਂ ਦੀ ਸਮਰੱਥਾ, ਕੋਵਿਡ ਦੇ ਇਲਾਜ਼ ਵਾਲੇ ਹਸਪਤਾਲਾਂ ਤੇ ਟੈਸਟ ਸੈਂਟਰਾਂ ਸਬੰਧੀ ਸਾਰੀ ਜਾਣਕਾਰੀ ਪੰਜਾਬ ਸਰਕਾਰ ਵਲੋਂ ਵਿਕਸਤ ਕੀਤੀ ਗਈ ਕੋਵਾ ਐਪ `ਤੇ ਉਪਲੱਬਧ ਹੈ।ਉਨ੍ਹਾਂ ਦੱਸਿਆ ਕਿ ਕੋਵਿਡ ਤੋਂ ਠੀਕ ਹੋਏ ਵਿਅਕਤੀ ਪਲਾਜ਼ਮਾ ਦਾਨ ਕਰਨ ਲਈ ਵੀ ਆਪਣੀ ਰਜਿਸਟਰੇਸ਼ਨ ਕੋਵਾ ਐਪ `ਤੇ ਕਰਵਾ ਸਕਦੇ ਹਨ।
                     ਉਨ੍ਹਾਂ ਦੱਸਿਆ ਕਿ ਹੁਣ ਤੱਕ 52 ਲੱਖ ਲੋਕ ਇਸ ਐਪ ਨੂੰ ਡਾਊਨਲੋਡ ਕਰ ਚੁੱਕੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਸਾਰੇ ਜਿਲ੍ਹਾ ਵਾਸੀ ਆਪਣੇ ਫ਼ੋਨ `ਚ ਕੋਵਾ ਐਪ ਜ਼ਰੂਰ ਡਾਊਨਲੋਡ ਕਰਨ ਅਤੇ ਸਰਕਾਰ ਵੱਲੋਂ ਸਮੇਂ-ਸਮੇਂ `ਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …