ਪਠਾਨਕੋਟ, 23 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਿਹ ਤਹਿਤ ਕੱਲ ਤੱਕ ਜਿਲ੍ਹਾ ਪਠਾਨਕੋਟ ‘ਚ ਆਏ ਕੁੱਲ 879 ਕਰੋਨਾ ਪਾਜ਼ਟਿਵ ਲੋਕਾਂ ਵਿੱਚੋਂ 651
ਲੋਕ ਕਰੋਨਾ ‘ਤੇ ਫਤਿਹ ਪਾ ਚੁੱਕੇ ਹਨ।ਸਿਵਲ ਸਰਜਨ ਪਠਾਨਕੋਟ ਨੇ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕਰੋਨਾ ਮਹਾਂਮਾਰੀ ਤੋਂ ਬਚ ਸਕਦੇ ਹਾਂ।ਜੇਕਰ ਕਿਸੇ ਨੂੰ ਬੁਖਾਰ, ਖੰਘ, ਗਲੇ ਵਿੱਚ ਦਰਦ ਆਦਿ ਹੋਵੇ ਤਾਂ ਉਸਨੂੰ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ। ਉਨਾਂ੍ਹ ਕਿਹਾ ਕਿ ਸਰਕਾਰ ਵਲੋ ਜਾਰੀ ਕੀਤੇ ਗਏ ਹੈਲਪਲਾਈਨ ਨੰ: 104 ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ।ਸਿਵਲ ਸਰਜਨ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ‘ਤੇ ਜਿੱਤ ਪਾ ਸਕਦਾ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media