ਜਿਲ੍ਹੇ ਦੇ ਵਸਨੀਕ ਆਪਣੇ ਫ਼ੋਨ ‘ਚ ਕੋਵਾ ਐਪ ਜ਼ਰੂਰ ਡਾਊਨਲੋਡ ਕਰਨ – ਸੰਯਮ ਅਗਰਵਾਲ
ਪਠਾਨਕੋਟ, 23 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤੀ ਗਈ ਕੋਵਾ ਐਪ ‘ਤੇ ਹੁਣ ਜ਼ਿਲ੍ਹੇ ‘ਚ ਬੈਡਾਂ ਦੀ ਸਮਰੱਥਾ, ਕੋਵਿਡ ਦੇ
ਇਲਾਜ਼ ਵਾਲੇ ਹਸਪਤਾਲਾਂ ਤੇ ਟੈਸਟ ਸੈਂਟਰਾਂ ਸਬੰਧੀ ਸਾਰੀ ਜਾਣਕਾਰੀ ਉਪਲੱਬਧ ਕਰਵਾ ਦਿੱਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਕੋਵਿਡ ਤੋਂ ਠੀਕ ਹੋਏ ਵਿਅਕਤੀ ਪਲਾਜ਼ਮਾ ਦਾਨ ਕਰਨ ਲਈ ਵੀ ਆਪਣੀ ਰਜਿਸਟਰੇਸ਼ਨ ਕੋਵਾ ਐਪ ‘ਤੇ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਕੋਵਿਡ ਤੋਂ ਠੀਕ ਹੋਏ ਵਿਅਕਤੀ ਜੋ ਪਲਾਜ਼ਮਾ ਦਾਨ ਕਰਨਾ ਚਾਹੁੰਦੇ ਹਨ, ਉਹ ਵੀ ਆਪਣੀ ਰਜਿਸਟਰੇਸ਼ਨ ਐਪ ‘ਤੇ ਦਰਜ਼ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਾ ਐਪ ‘ਤੇ ਬੈਡਾਂ ਦੀ ਸਮਰੱਥਾ ਲੈਵਲ-1, 2 ਅਤੇ 3 ਮੁਤਾਬਿਕ ਦਿੱਤੀ ਗਈ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਸਾਰੇ ਜਿਲ੍ਹਾ ਨਿਵਾਸੀ ਆਪਣੇ ਫ਼ੋਨ ‘ਚ ਕੋਵਾ ਐਪ ਜ਼ਰੂਰ ਡਾਊਨਲੋਡ ਕਰਨ ਅਤੇ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਅਸੀਂ ਇਸ ਮਹਾਂਮਾਰੀ ‘ਤੇ ਕਾਬੂ ਪਾ ਸਕੀਏ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਰੋਜ਼ਾਨਾ ਮੂੰਹ ‘ਤੇ ਮਾਸਕ ਪਹਿਨਣ, ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣਾ, ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ ਜਾ ਸੈਨੇਟਾਈਜ਼ ਕਰਨ ਅਤੇ ਬੇਲੋੜੀ ਆਵਾਜਾਈ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।
Punjab Post Daily Online Newspaper & Print Media