ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਮਿਸ਼ਨ ਫਤਿਹ ਤਹਿਤ 45 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਅੱਜ ਵੱਖ-ਵੱਖ ਕੋਵਿਡ ਕੇਅਰ
ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 15 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 2 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ, 5 ਮਰੀਜ਼ ਭੋਗੀਵਾਲ ਤੋਂ, 3 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 2 ਮਰੀਜ਼ ਜੀ.ਐਮ.ਸੀ ਪਟਿਆਲਾ ਤੋ ਅਤੇ 18 ਮਰੀਜ਼ ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ `ਚ ਵੱਡੀ ਕਾਮਯਾਬੀ ਹੈ।ਪਰ ਥੋੜ੍ਹੀ ਜਿਹੀ ਲਾਪ੍ਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ, ਆਪਣੇ ਮੂੰਹ `ਤੇ ਮਾਸਕ ਜ਼ਰੂਰ ਪਾਉਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media