Tuesday, November 24, 2026

ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 50 ਹੋਰ ਮਰੀਜ਼

ਜਿਲੇ ਅੰਦਰ ਹੁਣ 565 ਐਕਟਿਵ ਕੇਸ, 2573 ਵਿਅਕਤੀ ਹੋਏ ਸਿਹਤਯਾਬ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 50 ਹੋਰ ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਦਕਿ ਅੱਜ ਜਿਲ੍ਹੇ ਵਿੱਚ 73 ਹੋਰ ਕੇਸ ਕੋਰੋਨਾ ਪਾਜ਼ਟਿਵ ਪਾਏ ਗਏ ਹਨ।
             ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲੇ ‘ਚ ਹੁਣ 565 ਐਕਟਿਵ ਕੇਸ ਹਨ ਅਤੇ ਹੁਣ ਤੱਕ 2573 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸਿਵਲ ਸਰਜਨ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ਤੇ ਜਿੱਤ ਪਾ ਸਕਦਾ ਹੈ।ਉਨਾਂ ਕਿਹਾ ਕਿ ਇਸ ਮਹਾਮਾਰੀ ਤੋਂ ਘਬਰਾਉਣ ਦੀ ਲੋੜ ਨਹੀ।ਕੇਵਲ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸੀਂ ਇਸ ‘ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
            ਉਨਾਂ ਕਿਹ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕਰੋਨਾ ਮਹਾਂਮਾਰੀ ਤੋਂ ਬਚ ਸਕਦੇ ਹਾਂ।ਜੇਕਰ ਕਿਸੇ ਨੂੰ ਬੁਖਾਰ, ਖੰਘ, ਗਲੇ ਵਿੱਚ ਦਰਦ ਆਦਿ ਹੋਵੇ ਤਾਂ ਉਸ ਨੂੰ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ।ਹੈਲਪਲਾਈਨ ਨੰ: 104 ‘ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ।ਅਪੀਲ ਕੀਤੀ ਕਿ ਲੋਕ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਪਰਿਵਾਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਤੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …