ਲੌਂਗੋਵਾਲ, 24 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਕਰਮਜੀਤ
ਸਿੰਘ ਦੀ ਯੋਗ ਅਗਵਾਈ ਹੇਠ ਮਿਸ਼ਨ ਫਤਹਿ ਤਹਿਤ ਪਿੰਡ ਬੋਪੁਰ ਵਿਖੇ ਕੋਵਿਡ-19 ਦੇ ਨਮੂਨੇ ਲੈਣ ਲਈ ਕੈਂਪ ਲਗਾ ਕੇ 100 ਸੈਂਪਲ ਲਏ ਗਏ।
ਆਈ.ਈ.ਸੀ /ਬੀ.ਸੀ.ਸੀ ਹਰਦੀਪ ਜ਼ਿੰਦਲ ਨੇ ਦੱਸਿਆ ਕਿ ਕੈਂਪ ਦੌਰਾਨ ਸੈਂਪਲਿੰਗ ਮੌਕੇ ਲੋਕਾਂ ਨੂੰ ਕੋਵਿਡ-19 ਦੇ ਬਚਾਅ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਹੱਥਾਂ ਦੀ ਸਫ਼ਾਈ ਅਤੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਸਾਵਧਾਨੀਆਂ ਨਾਲ ਹੀ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ, ਜਿਸ ਦੇ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ।ਸਿਹਤ ਵਿਭਾਗ ਵਲੋਂ ਪਿੰਡ ਪੱਧਰ ਤੇ ਲਗਾਏ ਜਾ ਰਹੇ ਸੈਂਪਲਿੰਗ ਦਾ ਮੰਤਵ ਕੋਰੋਨਾ ਦੇ ਫੈਲਾਅ ਨੂੰ ਰੋਕਣਾ ਹੈ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media