Tuesday, November 24, 2026

ਆਈਲੈਟਸ ਅਤੇ ਰੈਗੁਲਰ ਕੰਪਿਊਟਰ ਕੋਰਸਾਂ ਦੀਆਂ ਕਲਾਸਾਂ ਦੀ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟੇ੍ਰਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾ ਅਤੇ ਸਿਵਿਲ ਵਿਦਿਆਰਥੀਆਂ ਲਈ ਆਈਲੈਟਸ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਹ ਕਲਾਸਾਂ ਸਰਕਾਰ ਵਲੋਂ ਘੱਟ ਤੋਂ ਘੱਟ ਫੀਸਾਂ ‘ਤੇ ਚਲਾਇਆ ਜਾ ਰਹੀਆਂ ਹਨ।ਜਿਸ ਵਿੱਚ ਸਾਬਕਾ ਫੌਜੀਆਂ ਲਈ 5000/- ਰੁਪਏ, ਸਾਬਕਾ ਫੌਜੀਆਂ ਦੇ ਆਸ਼ਰਿਤਾ ਲਈ 5500/- ਰੁ. ਅਤੇ ਸਿਵਲੀਅਨ ਵਿਦਿਆਰਥੀਆਂ ਲਈ 6000/- ਰੁ. ਫੀਸ ਰੱਖੀ ਗਈ ਹੈ।
                                  ਇਸੇ ਤਰਾਂ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ਵਿੱਚ ਕੰਪਿਊਟਰ ਕੋਰਸਾਂ ਦੇ ਨਵੇਂ ਸੈਸ਼ਨ 2020-21 ਦੀ ਰਜਿਸਟ੍ਰੇਸ਼ਨ ਵੀ ਸ਼ੁਰੂ ਹੈ।ਜਿਸ ਵਿੱਚ ਬੀ.ਐਸ.ਸੀ ਆਈ.ਟੀ, ਐਮ.ਐਸ.ਸੀ ਆਈ.ਟੀ ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਸ਼ਾਮਿਲ ਹਨ।ਇਹਨਾਂ ਕੋਰਸਾਂ ਵਿੱਚ ਦਾਖਲੇ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਆ ਕੇ ਜਾਂ ਦਫਤਰ ਨਾਲ ਫੋਨ ਨੰਬਰ 01832212103, 9888684259, 8427050174 ‘ਤੇ ਸੰਪਰਕ ਕਰ ਸਕਦੇ ਹਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …