Wednesday, March 25, 2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ

ਜਿਲ੍ਹਾ ਅੰਮ੍ਰਿਤਸਰ ਦੇ 1567 ਵਿਦਿਆਰਥੀਆਂ ਨੇ ਲਿਆ ਹਿੱਸਾ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਹਨ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਦੀ ਕੜੀ ਦੇ ਚੌਥੇ ਮੁਕਾਬਲਿਆਂ ਵਿੱਚ ਪੂਰੇ ਸੂਬੇ ਤੋਂ 28537 ਵਿਦਿਆਰਥੀਆਂ ਸ਼ਾਮਲ ਹੋਏ।ਅੰਮ੍ਰਿਤਸਰ ਜ਼ਿਲ੍ਹੇ ਦੇ 1567 ਵਿਦਿਆਰਥੀਆਂ ਨੇ ਵੀ ਇਸ ਵਿੱਚ ਹਿੱਸਾ ਲਿਆ ਹੈ।ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਹੋਏ ਇੰਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਫਲਸਫੇ ਤੇ ਕੁਰਬਾਨੀ ਸਬੰਧੀ ਭਾਸ਼ਨ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਵੀ ਤਿੰਨੇ ਵਰਗਾਂ ‘ਚ ਸ਼ਾਮਲ ਹੋਏ।ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰਤੀਯੋਗਿਤਾ ਵਿੱਚ ਮਿਡਲ ਵਰਗ ਦੇ 428 ਸੈਕੰਡਰੀ ਵਰਗ ਦੇ 409 ਅਤੇ ਐਲੀਮੈਂਟਰੀ ਵਿੰਗ ਦੇ 730 ਪ੍ਰਤੀਯੋਗੀਆਂ ਨੇ ਭਾਗ ਲਿਆ।
                      ਉਨਾਂ ਦੱਸਿਆ ਕਿ ਜਿਲ੍ਹਾ ਪ੍ਰੋਗਰਾਮ ਨੋਡਲ ਅਫ਼ਸਰ ਕੁਮਾਰੀ ਆਦਰਸ਼ ਸ਼ਰਮਾ ਅਤੇ ਸਮੁੱਚੀ ਟੀਮ ਬੜੀ ਮਿਹਨਤ ਨਾਲ ਇਨਾਂ ਪ੍ਰਤੀਯੋਗੀਤਾਵਾਂ ਨੂੰ ਨੇਪਰੇ ਚਾੜ੍ਹ ਰਹੀ ਹੈ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …