106 ਹੋਰ ਕੇਸ ਮਿਲਣ ਨਾਲ ਜਿਲੇ ‘ਚ ਹੁਣ 602 ਕੇਸ ਐਕਟਿਵ, 6 ਦੀ ਹੋਈ ਮੌਤ
ਅੰਮ੍ਰਿਤਸਰ, 24 ਅਗਸਤ ( ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 63 ਹੋਰ ਪਾਜਿਟਿਵ
ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਅੱਜ ਜਿਲੇ ਵਿਚ 106 ਕੇਸ ਹੋਰ ਪਾਜ਼ਟਿਵ ਮਰੀਜ਼ ਮਿਲੇ ਹਨ ਅਤੇ 6 ਵਿਅਕਤੀਆਂ ਦੀ ਮੌਤ ਹੋ ਗਈ।ਜਿਨ੍ਹਾਂ ਵਿਚੋਂ ਅੰਮ੍ਰਿਤਪਾਲ ਵਾਸੀ ਤੁੰਡਾ ਤਲਾਬ ਉਮਰ 63 ਸਾਲ, ਬਲਦੇਵ ਸਿੰਘ ਵਾਸੀ ਨਾਮਦੇਵ ਕਲੋਨੀ ਉਮਰ 50 ਸਾਲ, ਸੰਜੀਵ ਕੁਮਾਰ ਵਾਸੀ ਛੋਟੀ ਖੁਹੀ ਗਲੀ ਧੋਬੀਘਾਟ ਵਾਲੀ ਉਮਰ 42 ਸਾਲ, ਜਸਪਾਲ ਸਿੰਘ ਈ.ਐਮ.ਸੀ ਹਸਪਤਾਲ ਉਮਰ 65 ਸਾਲ, ਹਰਲੋਚਨ ਸਿੰਘ ਵਾਸੀ ਗੋਪਾਲ ਨਗਰ ਮਜੀਠਾ ਰੋਡ ਉਮਰ 70 ਸਾਲ ਅਤੇ ਅਸ਼ੋਕ ਕੁਮਾਰ ਵਾਸੀ ਗੋਕੁਲ ਵਿਹਾਰ ਉਮਰ 60 ਸਾਲ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲੇ ‘ਚ ਹੁਣ 602 ਐਕਟਿਵ ਕੇਸ ਹਨ ਅਤੇ ਹੁਣ ਤੱਕ 2636 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ਤੇ ਜਿੱਤ ਪਾ ਸਕਦਾ ਹੈ।ਉਨਾਂ ਕਿਹਾ ਕਿ ਇਸ ਮਹਾਮਾਰੀ ਤੋ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਇਸ ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨਾਂ ਕਿਹਾ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕਰੋਨਾ ਮਹਾਂਮਾਰੀ ਤੋਂ ਬਚ ਸਕਦੇ ਹਾਂ। ਲੋੜ ਪੈਣ ‘ਤੇ ਸਰਕਾਰ ਵਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰ: 104 ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਆਪਣੇ ਪਰਿਵਾਰ ਨੂੰ ਸੁਰੱਖਿਅਤ ਰਖਿਆ ਜਾ ਸਕੇ ਅਤੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ।
Punjab Post Daily Online Newspaper & Print Media