Friday, August 8, 2025
Breaking News

ਬਲਾਕ ਸਮਰਾਲਾ ਦੇ ਅਧਿਆਪਕਾਂ ਵਲੋਂ ਉਪ ਜਿਲ੍ਹਾ ਸਿੱਖਿਆ ਅਫਸਰ (ਐਲੀ.) ਦੇ ਘਰ ਦਾ ਘਿਰਾਓ ਭਲਕੇ

ਸਮਰਾਲਾ, 25 ਅਗਸਤ (ਇੰਦਰਜੀਤ ਕੰਗ) – ਈ.ਟੀ.ਟੀ ਅਧਿਆਪਕ ਯੂਨੀਅਨ ਜ਼ਿਲ੍ਹਾ ਲੁਧਿਆਣਾ ਬਲਾਕ ਸਮਰਾਲਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਨਰਿੰਦਰ ਸਿੰਘ ਭੜੀ ਅਤੇ ਸੁਖਵੀਰ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਮੌਜੂਦਾ ਹਾਲਾਤਾਂ ‘ਚ ਅਧਿਆਪਕ ਵਰਗ ਵਲੋਂ ਸੁਹਿਰਦਤਾ ਨਾਲ ਬੱਚਿਆਂ ਨੂੰ ਸਿੱਖਿਆ ਦੇਣ, ਸਰਕਾਰੀ ਸਹੂਲਤਾਂ ਬੱਚਿਆਂ ਤੱਕ ਪਹੰੁਚਾਉਣ ਅਤੇ ਸਰਕਾਰੀ ਸਕੂਲਾਂ ਦਾ ਦਾਖਲਾ ਵਧਾਉਣ ਦੇ ਬਾਵਜੂਦ ਪ੍ਰਾਇਮਰੀ ਜ਼ਿਲ੍ਹਾ ਸਿੱਖਿਆ ਦਫਤਰ ਲੁਧਿਆਣਾ ਵਿਖੇ ਤਾਇਨਾਤ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਕੁਲਦੀਪ ਸਿੰਘ ਸੈਣੀ ਵੱਲੋਂ ਅਧਿਆਪਕਾਂ ਨੂੰ ਬੋਲੀ ਜਾ ਰਹੀ ਗਲਤ ਸ਼ਬਦਾਵਲੀ ਖਿਲਾਫ ਈ.ਟੀ.ਟੀ ਅਧਿਆਪਕ ਯੂਨੀਅਨ ਵਲੋਂ ਜਨਤਕ ਤੌਰ ‘ਤੇ ਸਿੱਧੇ ਸੰਘਰਸ਼ ਦਾ ਐਲਾਨ ਕਰਦੇ ਹੋਏ ਭਲਕੇ 26 ਅਗਸਤ ਦਿਨ ਬੁੱਧਵਾਰ ਨੂੰ ਕੁਲਦੀਪ ਸਿੰਘ ਸੈਣੀ ਦੇ ਘਰ ਦਾ ਘਿਰਾਓ ਦਾ ਐਲਾਨ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਡਿਪਟੀ ਡੀ.ਈ.ਓ (ਐਲੀ:) ਵਲੋਂ ਜੂਮ ਮੀਟਿੰਗਾਂ ਰਾਹੀਂ ਕਈ ਅਧਿਆਪਕਾਂ ਨੂੰ ਭਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਵਿੱਚ ਪਰਮਜੀਤ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ ਈ.ਟੀ.ਟੀ ਅਧਿਆਪਕ ਯੂਨੀਅਨ ਲੁਧਿਆਣਾ ਇੱਕ ਹਨ। ਮੀਟਿੰਗ ਦੌਰਾਨ ਇਹ ਮਤਾ ਪਾਸ ਕੀਤਾ ਗਿਆ ਕਿ ਜਦੋਂ ਤੱਕ ਡਿਪਟੀ ਡੀ.ਈ.ਓ ਯੂਨੀਅਨ ਪ੍ਰਧਾਨ ਪਰਮਜੀਤ ਸਿੰਘ ਮਾਨ ਖਿਲਾਫ ਬੋਲੇ ਅਪਮਾਨਜਨਕ ਸ਼ਬਦ ਜਨਤਕ ਤੌਰ ‘ਤੇ ਵਾਪਸ ਨਹੀਂ ਲੈਂਦੇ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
             ਮੀਟਿੰਗ ਦੌਰਾਨ ਪਰਮਜੀਤ ਸਿੰਘ, ਕਸ਼ਮੀਰਾ ਸਿੰਘ, ਗੁਰਮੀਤ ਸਿੰਘ, ਅਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਗੁਰਦੀਪ ਸਿੰਘ, ਇੰਦਰਜੀਤ ਸਿੰਘ, ਰਣਜੋਧ ਸਿੰਘ ਆਦਿ ਅਧਿਆਪਕ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …