Thursday, July 3, 2025
Breaking News

ਸੂਬਾ ਪੱਧਰੀ ਰੋਜ਼ਗਾਰ ਮੇਲਿਆਂ ‘ਚ ਭਾਗ ਲੈਣ ਲਈ ਪ੍ਰਾਰਥੀ PGRKAM ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ

ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਸ ਮੈਗਾ ਰੋਜਗਾਰ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਾਰਥੀਆਂ ਨੂੰ www.pgrkam.com ਪੋਰਟਲ ‘ਤੇ ਰਜਿਸਟਰੇਸ਼ਨ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਜੋ ਪ੍ਰਾਰਥੀ ਮੈਗਾ ਰੋਜਗਾਰ ਮੇਲੇ ਵਿਚ ਭਾਗ ਲੈਣਾ ਚਾਹੰਦੇ ਹਨ, ਉਹ ਅਪਣੇ ਪੱਧਰ ‘ਤੇ ਜਾਂ ਪਿੰਡਾਂ ਵਿੱਚ ਖੋਹਲੇ ਗਏ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਨਾਮ ਰਜਿਸਟਰ ਕਰਵਾ ਸਕਦੇ ਹਨ।
                 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਗਾ ਰੋਜਗਾਰ ਮੇਲੇ ਵਿਚ ਭਾਗ ਲੈਣ ਵਾਲੇ ਪ੍ਰਾਰਥੀ 28 ਅਗਸਤ ਤੋਂ 15 ਸਤੰਬਰ 2020 ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ।ਰੋਜਗਾਰ ਮੇਲਿਆਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਨਲਾਈਨ ਇੰਟਰਵਿਊ ਵੀ ਕਰਵਾਈਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਈ-ਮੇਲ ਆਈ.ਡੀ. dbeeptkhelpline@gmail.com ‘ਤੇ ਜਾਂ ਹੈਲਪਲਾਈਨ ਨੰ.7657825214 ‘ਤੇ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
                     ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਗੁਰਮੇਲ ਸਿੰਘ ਨੇ ਪਠਾਨਕੋਟ ਜਿਲ੍ਹੇ ਦੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਬੇਰੋਜਗਾਰ ਪ੍ਰਾਰਥੀ ਜਿਆਦਾ ਤੋਂ ਜਿਆਦਾ ਪੋਰਟਲ ‘ਤੇ ਰਜਿਸ਼ਟਰ ਹੋ ਕੇ ਰੋਜਗਾਰ ਮੇਲੇ ਵਿਚ ਭਾਗ ਲੈਣ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …