ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ
ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ‘ਚ ਜਿਲ੍ਹੇ ਦੇ 716 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ।
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਉਸਤਤ, ਫਲਸਫੇ ਤੇ ਕੁਰਬਾਨੀ ਸਬੰਧੀ ਭਾਸ਼ਨ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੱਸਾ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹੇ ‘ਚ ਸਕੂਲ ਪੱਧਰ ਦੇ ਮੁਕਾਬਲੇ ਹੋ ਚੁੱਕੇ ਹਨ ਅਤੇ ਐਂਟਰੀਆਂ ਨੂੰ ਜਜਮੈਂਟ ਲਈ ਭੇਜ ਦਿੱਤਾ ਗਿਆ ਹੈ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media