ਲੌਂਗੋਵਾਲ, 25 ਅਗਸਤ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਦੀ ਜਿਲ੍ਹੇ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ
ਜਿਲ੍ਹਾ ਆਗੁੂ ਭਜਨ ਸਿੰਘ ਢੱਡਰੀਆਂ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਫਾਸ਼ੀਵਾਦੀ ਵਿਰੋਧੀ ਫਰੰਟ ਵਲੋਂ 26 ਅਗਸਤ ਨੂੰ ਪਟਿਆਲੇ ਕੀਤੀ ਜਾ ਰਹੀ ਰੈਲੀ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।ਕਿਉਂਕਿ ਕਰੋਨਾ ਦੇ ਨਾਂ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਲੋਕਾਂ ਤੇ ਨਵੀਆਂ ਨਵੀਆਂ ਪਾਬੰਦੀਆਂ ਮੜ੍ਹ ਕੇ ਲੋਕਾਂ ਦੀ ਹੱਕੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਤੋਂ ਭੱਜ ਰਹੀ ਹੈ।ਮੀਟਿੰਗ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੇ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ 10 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ 15 ਸਤੰਬਰ ਨੂੰ ਬਰਨਾਲਾ ਵਿਖੇ ਹੋ ਰਹੀ ਵੰਗਾਰ ਰੈਲੀ ਵਿੱਚ ਵੀ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।
ਪਿਛਲੇ ਦਿਨੀਂ ਰੱਤੋਕੇ, ਢੱਡਰੀਆਂ, ਤਕੀਪੁਰ ਦੇ ਲੋਕਾਂ ਤੇ ਪੁਲਸ ਵਲੋਂ ਝੂਠੇ ਪਰਚੇ ਪਾਏ ਗਏ ਸਨ ਅਤੇ ਤਤਕਾਲੀ ਐਸ.ਐਚ.ਓ ਵੱਲੋਂ ਰਿਫਿਊਜੀ ਭਾਈਚਾਰੇ ਨੂੰ ਬੋਲਣ ਸਬੰਧੀ ਐਸ.ਐਚ.ਓ ਦੀ ਹੋਈ ਬਦਲੀ ਨੂੰ ਸੰਘਰਸ਼ ਦੀ ਅੰਸ਼ਕ ਜਿੱਤ ਦੱਸਿਆ ਅਤੇ ਇਸ ਮਾਲੇ ‘ਚ ਝੂਠੇ ਪਰਚੇ ਕੇਸ ਰੱਦ ਕਰਕੇ ਐਸ.ਐਚ.ਓ ‘ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ।ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਨੇ ਜਿਲ੍ਹੇ ‘ਚ ਯੂਥ ਵਿੰਗ ਦਾ ਗਠਨ ਕਰਨ ਦਾ ਵੀ ਫ਼ੈਸਲਾ ਕੀਤਾ।
ਅੱਜ ਦੀ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਆਗੂ ਦਰਸ਼ਨ ਸਿੰਘ ਕੁੰਨਰਾਂ, ਜਸਦੀਪ ਸਿੰਘ ਬਹਾਦਰਪੁਰ, ਸਾਹਿਬ ਸਿੰਘ ਤੱਕੀਪੁਰ, ਬਲਿਹਾਰ ਸਿੰਘ ਰੱਤੋਕੇ, ਸੁਖਦੇਵ ਸਿੰਘ ਉੱਭਾਵਾਲ, ਦਰਸ਼ਨ ਸਿੰਘ ਜੱਸੇਕਾ, ਹਰਦੇਵ ਸਿੰਘ ਦੁਲਟ, ਬਲਵਿੰਦਰ ਸਿੰਘ ਜੱਗੀ, ਰਾਜਾ ਸਿੰਘ ਜੈਦ ਸਮੇਤ ਵੱਖ-ਵੱਖ ਪਿੰਡਾਂ ਦੇ ਆਗੂ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media