ਅੰਮ੍ਰਿਤਸਰ, 25 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਸੰਗਤ ਦੀ ਸਹੂਲਤ ਲਈ ਨਵੇਂ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਕੀਤਾ ਗਿਆ।ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਵੀ ਨੀਂਹ ਪੱਥਰ ਰੱਖਿਆ।ਪ੍ਰਧਾਨ ਲੌਂਗੋਵਾਲ ਨੇ ਇਸ ਸਮੇਂ ਆਖਿਆ ਕਿ ਗੁਰੂ ਘਰਾਂ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੀਆਂ ਉਸਾਰੀਆਂ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਬਾਬਾ ਸੁਬੇਗ ਸਿੰਘ ਕਾਰਸੇਵਾ ਸ੍ਰੀ ਗੋਇੰਦਵਾਲ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਲੰਗਰ ਹਾਲ ਤਿਆਰ ਕੀਤਾ ਗਿਆ ਹੈ ਅਤੇ ਜਲਦ ਹੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਬਲਾਕ ਦੀ ਉਸਾਰੀ ਦਾ ਕਾਰਜ ਵੀ ਮੁਕੰਮਲ ਕੀਤਾ ਜਾਵੇਗਾ।ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਬਾਬਾ ਸੁਬੇਗ ਸਿੰਘ ਕਾਰਸੇਵਾ ਸ੍ਰੀ ਗੋਇੰਦਵਾਲ ਸਾਹਿਬ ਵਾਲਿਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ, ਬਾਬਾ ਸੁਬੇਗ ਸਿੰਘ ਸ੍ਰੀ ਗੋਇੰਦਵਾਲ ਸਾਹਿਬ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਗੁਰਮੀਤ ਸਿੰਘ ਬੂਹ, ਅਮਰੀਕ ਸਿੰਘ ਵਿਛੋਆ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸਾਬਕਾ ਮੈਂਬਰ ਜਗੀਰ ਸਿੰਘ ਵਰਪਾਲ, ਦਰਸ਼ਨ ਸਿੰਘ ਨਿੱਜੀ ਸਹਾਇਕ, ਮੈਨੇਜਰ ਜਗੀਰ ਸਿੰਘ ਬਘਿਆੜੀ, ਬਾਬਾ ਰਾਜਪਾਲ ਸਿੰਘ, ਦਿਲਰਾਜ ਸਿੰਘ ਗਿੱਲ, ਜਥੇਦਾਰ ਪ੍ਰੇਮ ਸਿੰਘ ਸ਼ਾਹ, ਹੀਰਾ ਸਿੰਘ ਆੜ੍ਹਤੀ, ਅਮਨਪ੍ਰੀਤ ਸਿੰਘ ਥਿੰਦ, ਬਲਜੀਤ ਸਿੰਘ ਕੋਟਲੀ, ਬਾਬਾ ਵੀਰ ਸਿੰਘ ਆਦਿ ਮੌਜੂਦ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …