ਜਿਲ੍ਹਾ ਪਠਾਨਕੋਟ ‘ਚ ਕੁੱਲ 982 ਕਰੋਨਾ ਪਾਜ਼ਟਿਵ, 710 ਕਰੋਨਾ ਰਿਕਵਰ ਤੇ ਐਕਟਿਵ ਕੇਸ 253
ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 30 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 13 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕੀਤਾ।
ਉਨ੍ਹਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ ਕੁੱਲ 982 ਕੇਸ ਕਰੋਨਾ ਪਾਜ਼ਟਿਵ ਦੇ ਹਨ ਜਿਨ੍ਹਾਂ ਵਿੱਚੋਂ 710 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 253 ਕੇਸ ਕਰੋਨਾ ਪਾਜ਼ਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 19 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ ਇੱਕ ਵਿਅਕਤੀ ਦੀ ਕਰੋਨਾ ਪਾਜ਼ਟਿਵ ਨਾਲ ਮੋਤ ਹੋਈ ਹੈ ਉਹ 65 ਸਾਲ ਦਾ ਸੀ ਅਤੇ ਪਠਾਨਕੋਟ ਨਿਵਾਸੀ ਸੀ।ਅੱਜ ਜਿਨ੍ਹਾਂ ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਉਨ੍ਹਾਂ ਵਿੱਚੋਂ 2 ਬਲਾਕ ਬੰਧਾਨੀ, 1 ਸਰਨਾ, 2 ਸੁਜਾਨਪੁਰ, 4 ਆਰਮੀ ਹਸਪਤਾਲ, 1 ਮਨਵਾਲ, 1 ਸਾਸਤਰੀ ਨਗਰ, 1 ਅਬਰੋਲ ਨਗਰ ਅਤੇ ਬਾਕੀ ਲੋਕਾਂ ਦੀ ਰਿਪੋਰਟ ਐਂਟੀਜਨ ਰਾਹੀਂ ਪਾਜ਼ਟਿਵ ਆਈ ਹੈ।