Saturday, November 21, 2026

37 ਜਣਿਆਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫਤਿਹ – ਡਿਪਟੀ ਕਮਿਸ਼ਨਰ

ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 37 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 11 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 4 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 4 ਸਿਵਲ ਹਸਪਤਾਲ ਮਲੇਰਕੋਟਲਾ ਤੋਂ, 3 ਭੋਗੀਵਾਲ ਤੋਂ, 2 ਡੀ.ਐਮ.ਸੀ ਤੋਂ, 1 ਜੀ.ਐਮ.ਸੀ ਫਰੀਦਕੋਟ ਅਤੇ 12 ਹੋਮ ਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
                        ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ।ਪਰ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …