ਜਿਲੇ ਅੰਦਰ ਹੁਣ 628 ਐਕਟਿਵ ਕੇਸ, ਹੁਣ ਤੱਕ 2701 ਵਿਅਕਤੀ ਹੋਏ ਸਿਹਤਯਾਬ
ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 65 ਹੋਰ ਪਾਜ਼ਟਿਵ ਮਰੀਜ਼ਾਂ
ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।ਜਿਲੇ ਵਿਚ 95 ਕੇਸ ਹੋਰ ਪਾਜ਼ਟਿਵ ਮਰੀਜ਼ ਪਾਏ ਗਏ ਹਨ ਅਤੇ 4 ਵਿਅਕਤੀ ਦੀ ਮੌਤ ਹੋ ਗਈ ਹੈ।ਉਨਾਂ ਦੱਸਿਆ ਕਿ ਜ਼ਿਲੇ ‘ਚ ਹੁਣ 628 ਐਕਟਿਵ ਕੇਸ ਹਨ ਅਤੇ ਹੁਣ ਤੱਕ 2701 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ‘ਤੇ ਜਿੱਤ ਪਾ ਸਕਦਾ ਹੈ।ਉਨਾਂ ਕਿਹਾ ਕਿ ਇਸ ਮਹਾਮਾਰੀ ਤੋਂ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਇਸ ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ `ਤੇ ਮਾਸਕ ਜ਼ਰੂਰ ਪਾਇਆ ਜਾਵੇ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
Punjab Post Daily Online Newspaper & Print Media