Saturday, July 26, 2025
Breaking News

ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਕਾਲਜ ਸਟਾਫ਼ ਨੂੰ ਕਰਵਾਇਆ ਅਭਿਆਸ – ਪ੍ਰਿੰ: ਮਨਪ੍ਰੀਤ ਕੌਰ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਲਈ ਸਟਾਫ਼ ਨੂੰ ਅਭਿਆਸ ਕਰਵਾਇਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਅਤਿ ਆਧੁਨਿਕ ਤਕਨੀਕ ਦੇ ਸਾਧਨਾਂ ਦਾ ਲਾਹਾ ਲੈਂਦਿਆਂ ਪੋਸਟ ਗਰੈਜ਼ੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਦੁਆਰਾ ਸਟਾਫ਼ ਨੂੰ ਸਿੱਖਿਅਤ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਪ੍ਰਦਾਨ ਕਰਨ ਲਈ ਕਾਲਜ ‘ਚ ਇਕ ਅਲੱਗ ਬਲਾਕ ਸਥਾਪਿਤ ਕੀਤਾ ਗਿਆ ਹੈ।ਜਿਸ ਰਾਹੀਂ ਸਟਾਫ਼ ਘਰ ਬੈਠੇ ਹੀ ਬੱਚਿਆਂ ਨੂੰ ਨਿਯਮਿਤ ਸਮੇਂ ਮੁਤਾਬਿਕ ਪੜ੍ਹਾਈ ਕਰਵਾਏਗਾ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਡਿਜ਼ੀਟਲ ਪਲੇਟਫ਼ਾਰਮ ਰਾਹੀਂ ਘਰ ਬੈਠੇ ਹੀ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।
                     ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਵਰਗੇ ਪੈਦਾ ਹੋਏ ਨਾਜ਼ੁਕ ਹਾਲਾਤਾਂ ਕਾਰਨ ਕੀਤੀ ਗਈ ਤਾਲਾਬੰਦੀ ਤੇ ਕਰਫ਼ਿਊ ਦੌਰਾਨ ਆਨਲਾਈਨ ਸਟੱਡੀ ਕਰਵਾਈ ਗਈ ਸੀ ਅਤੇ ਹੁਣ ਅਗਲੇ ਵਿੱਦਿਅਕ ਸ਼ੈਸ਼ਨ ’ਚ ਵੀ ਇਹੀ ਵਿਵਸਥਾ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਨਿਰਵਿਘਨ ਪੜ੍ਹਾਈ ਜਾਰੀ ਰੱਖਣ ਲਈ ਉਕਤ ਵਿਭਾਗ ਦੇ ਸਹਿਯੋਗ ਨਾਲ ਪ੍ਰੋਗਰਾਮ ਉਲੀਕਿਆ ਕੀਤਾ ਗਿਆ ਹੈ।
                  ਛੀਨਾ ਨੇ ਵਿਦਿਆਰਥੀਆਂ ਦੀ ਸਾਲਾਨਾ ਪੜ੍ਹਾਈ ਬਿਨ੍ਹਾਂ ਕਿਸੇ ਰੁਕਾਵਟ ਦੇ ਚੱਲਦਿਆਂ ਜਾਰੀ ਰੱਖਣ ਲਈ ਪ੍ਰਿੰ: ਡਾ. ਮਨਪ੍ਰੀਤ ਕੌਰ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।ਉਨਾਂ ਕਿਹਾ ਕਿ ਖਾਲਸਾ ਮੈਨੇਜ਼ਮੈਂਟ ਅਧੀਨ ਸਮੂਹ ਵਿੱਦਿਅਕ ਅਦਾਰਿਆਂ ’ਚ ਮਾਰਚ ਤੋਂ ਕੀਤੀ ਗਈ ਤਾਲਾਬੰਦੀ ਤੋਂ ਲੈ ਕੇ ਹੁਣ ਤੱਕ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ, ਵੈਬੀਨਾਰ, ਲੈਕਚਰ ਆਦਿ ਕਰਵਾਏ ਜਾ ਰਹੇ ਹਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …